September 18, 2026, 8:44 am
----------- Advertisement -----------
HomeNewsLatest Newsਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ...

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ 100 ਪ੍ਰਤੀਸ਼ਤ ਲਾਂਚ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ: 1 ਦਸੰਬਰ (ਬਲਜੀਤ ਮਰਵਾਹਾ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਮਿਸ਼ਨ 100 ਪ੍ਰਤੀਸ਼ਤ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਬੋਰਡ ਦੀਆਂ ਫਰਵਰੀ/ ਮਾਰਚ-2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਦੇ ਮੁੱਖ ਉਦੇਸ਼ ਨਾਲ ‘ਮਿਸ਼ਨ 100%: ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ।
ਇਸ ਮਿਸ਼ਨ ਤਹਿਤ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ਤੇ ਕੰਮ ਕਰ ਰਹੇ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਸਕੂਲ ਮੁੱਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸਮੂਹਿਕ ਯਤਨਾਂ ਨਾਲ 100% ਪਾਸ ਪ੍ਰਤੀਸ਼ਤਤਾ ਨੂੰ ਇੱਕ ਯੋਜਨਾਬੱਧ ਤਰੀਕੇ ਨਾਲ ਪ੍ਰਾਪਤ ਕਰਨ ਲਈ ਇੱਕ ਮਿਸ਼ਨ ਦੇ ਰੂਪ ਵਿੱਚ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਵੀ ਮਿਸ਼ਨ 100% ਚਲਾਇਆ ਗਿਆ ਸੀ, ਜਿਸ ਦੇ ਬਹੁਤ ਸਾਰਥਕ ਨਤੀਜੇ ਨਿਕਲੇ ਸਨ। ਅੱਜ ਦੇ ਇਸ ਸਮਾਗਮ ਵਿੱਚ ਸਕੂਲ ਸਿਖਿਆ ਸਕੱਤਰ ਕਮਲ ਕਿਸ਼ੋਰ ਯਾਦਵ,ਸ਼ਚਰਚਿਲ ਕੁਮਾਰ ਵਿਸ਼ੇਸ਼ ਸਕੱਤਰ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਅਵਿਕੇਸ਼ ਗੁਪਤਾ ਤੋਂ ਇਲਾਵਾ ਬਲਵਿੰਦਰ ਸਿੰਘ ਸੈਣੀ ਸਟੇਟ ਨੋਡਲ ਅਫਸਰ ਮਿਸ਼ਨ 100% ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿਖਿਆ ਵਿਨੈ ਬੁਬਲਾਨੀ ,ਡਾਇਰੈਕਟਰ ਸਕੂਲ ਸਿਖਿਆ ਸੈਕੰਡਰੀ ਸੰਜੀਵ ਸ਼ਰਮਾ,ਡਾਇਰੈਕਟਰ ਸਕੂਲ ਸਿਖਿਆ ਐਲੇਮੈਂਟਰੀ ਸਤਨਾਮ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾਕਟਰ ਮਨਿੰਦਰ ਸਿੰਘ ਸਰਕਾਰੀਆ , ਡਾਕਟਰ ਰਮਿੰਦਰਜੀਤ ਕੌਰ ,ਡਾਕਟਰ ਨਵਨੀਤ ਤੋਂ ਇਲਾਵਾ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ,ਉਪ ਜਿਲ੍ਹਾ ਸਿੱਖਿਆ ਅਫਸਰ , ਡਾਈਟ ਪ੍ਰਿੰਸੀਪਲ,ਬੀ.ਐਨ.ਓ. ਅਤੇ ਬੀਤੇ ਵਰ੍ਹੇ ਵਧੀਆ ਨਤੀਜੇ ਦੇਣ ਵਾਲੇ ਸਕੂਲ ਮੁਖੀ ਅਤੇ ਸਕੂਲ ਅਧਿਆਪਕ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...