June 11, 2026, 3:04 am
----------- Advertisement -----------
HomeNewsBreaking Newsਖਾਲੜਾ ਸਕੂਲ ਦੀ ਗਰਾਊਂਡ ਵਿੱਚੋਂ ਡਰੋਨ ਰਾਹੀਂ ਸੁੱਟੇ 2 ਪਿਸਤੌਲ ਬਰਾਮਦ

ਖਾਲੜਾ ਸਕੂਲ ਦੀ ਗਰਾਊਂਡ ਵਿੱਚੋਂ ਡਰੋਨ ਰਾਹੀਂ ਸੁੱਟੇ 2 ਪਿਸਤੌਲ ਬਰਾਮਦ

Published on

----------- Advertisement -----------

ਪਾਕਿਸਤਾਨ ਆਪਣੇ ਗਲਤ ਇਰਾਦਿਆਂ ਨਾਲ ਭਾਰਤ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਾਹੇ ਪਾਉਣ ਲਈ ਡਰੋਨ ਰਾਹੀਂ ਲਗਾਤਾਰ ਹੈਰੋਇਨ ਭੇਜਦਾ ਰਹਿੰਦਾ ਹੈ ਬਾਰਡਰ ਤੇ ਸਖਤ ਡਿਊਟੀ ਤੇ ਤਾਇਨਾਤ ਬੀਐਸਐਫ ਅਤੇ ਪੰਜਾਬ ਪੁਲਿਸ ਪੰਜਾਬ ਪੁਲਿਸ ਇਸ ਹਰਕਤਾਂ ਤੇ ਪਾਣੀ ਫੇਰ ਦਿੰਦੇ ਹਨ ਕਈ ਜਗ੍ਹਾ ਤੋਂ ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਪਰੇਸ਼ਨ ਦੌਰਾਨ ਹੈਰੋਇਨ ਅਤੇ ਡਰੋਨ ਬਰਾਮਦ ਕੀਤੇ ਗਏ ਹਨ। ਜਿੱਥੇ ਬੀਤੀ ਰਾਤ ਖਾਲੜਾ ਪਿੰਡ ਦੀ ਨਹਿਰ ਦੀ ਪਟਰੀ ਤੇ ਡਰੋਨ ਬਰਾਮਦ ਹੋਣ ਦੀ ਸਫਲਤਾ ਹਾਸਲ ਹੋਈ ਹੈ।

ਉੱਥੇ ਹੀ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਖਾਲੜਾ ਵਿਖੇ ਡਰੋਨ ਰਾਹੀਂ ਸੁੱਟੇ ਦੋ ਪਿਸਤੌਲ ਬਰਾਮਦ ਹੋਏ ਹਨ। ਇਸ ਸਬੰਧੀ ਡੀ ਐਸ ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ ਦੀ ਗਰਾਊਂਡ ਵਿੱਚ ਸ਼ੱਕੀ ਪੈਕਿੰਗ ਬਾਰੇ ਸੂਚਨਾ ਮਿਲੀ ਸੀ, ਇਸ ਦੀ ਸੂਚਨਾ ‘ਤੇ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਅਤੇ ਡਰੋਨ ਦੁਆਰਾ ਸੁੱਟੇ ਜਾਣ ਦੇ ਸ਼ੱਕ ਵਿੱਚ ਜ਼ਮੀਨ ਵਿੱਚੋਂ ਪੀਲੀ ਟੇਪ ਨਾਲ ਲਪੇਟੇ ਪੈਕਿਟ ਬਰਾਮਦ ਹੋਏ ਜਿਨ੍ਹਾਂ ਨੂੰ ਖੋਲ ਕੇ ਦੇਖਣ ਤੇ ਦੋ ਪਿਸਤੌਲ ਬਰਾਮਦ ਕੀਤੇ ਗਏ, ਜਿਨ੍ਹਾਂ ਵਿੱਚੋਂ ਇੱਕ ਦੇ ਡਿੱਗਣ ਨਾਲ ਟੁੱਟ ਗਿਆ।

ਇਹ ਦੋਵੇਂ ਪਿਸਤੌਲ ਆਸਟਰੀਆ ਵਿੱਚ ਬਣੇ ਹਨ।ਪੁਲਿਸ ਅਤੇ ਬੀਐਸਐਫ ਇਤਰਾਜ਼ਯੋਗ/ਗੈਰ-ਕਾਨੂੰਨੀ ਵਸਤੂਆਂ ਦੀ ਬਰਾਮਦਗੀ ਲਈ ਸਰਚ ਆਪਰੇਸ਼ਨ ਕਰ ਰਹੇ ਹਨ। ਇਸ ਸਬੰਧੀ ਥਾਣਾ ਖਾਲੜਾ ਵਿਖੇ ਮੁਕੱਦਮਾ ਨੰਬਰ 146 ਮਿਤੀ 2/12/23 , 10/11/12 ਏਅਰਕ੍ਰਾਫਟ ਐਕਟ 1934 ਅਤੇ 25 ਅਸਲਾ ਐਕਟ ਤਹਿਤ ਦਰਜ ਕਰਕੇ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...