August 2, 2026, 10:11 pm
----------- Advertisement -----------
HomeNewsEntertainmentਮਸ਼ਹੂਰ ਟੀਵੀ ਸ਼ੋਅ ਸੀਆਈਡੀ ਦੇ ਇੰਸਪੈਕਟਰ ਫੇਡਰਿਕਸ ਪਹੁੰਚੇ ਹਸਪਤਾਲ, ਦਿਲ ਦਾ ਦੌਰਾ...

ਮਸ਼ਹੂਰ ਟੀਵੀ ਸ਼ੋਅ ਸੀਆਈਡੀ ਦੇ ਇੰਸਪੈਕਟਰ ਫੇਡਰਿਕਸ ਪਹੁੰਚੇ ਹਸਪਤਾਲ, ਦਿਲ ਦਾ ਦੌਰਾ ਪੈਣ ਕਰਕੇ ਕੀਤੇ ਭਰਤੀ

Published on

----------- Advertisement -----------

ਸੋਨੀ ਟੀਵੀ ਦੇ ਮਸ਼ਹੂਰ ਟੀਵੀ ਸ਼ੋਅ ਸੀਆਈਡੀ ਵਿੱਚ ਇੰਸਪੈਕਟਰ ਫੇਡਰਿਕਸ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਦਿਨੇਸ਼ ਫਡਨਿਸ ਨੂੰ ਬੀਤੇ ਸ਼ੁੱਕਰਵਾਰ ਦੀ ਸ਼ਾਮ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਕੋ-ਸਟਾਰ ਦਯਾਨੰਦ ਸ਼ੈੱਟੀ ਨੇ ਕੀਤੀ ਹੈ।

ਆਜ ਤਕ ਦੀ ਰਿਪੋਰਟ ਮੁਤਾਬਕ ਦਿਨੇਸ਼ ਫਡਨਿਸ ਦੇ ਦੋਸਤ ਅਤੇ ਕੋ-ਸਟਾਰ ਦਯਾਨੰਦ ਸ਼ੈੱਟੀ ਨੇ ਉਨ੍ਹਾਂ ਦੇ ਦਿਲ ਦਾ ਦੌਰਾ ਪੈਣ ਦੀ ਖਬਰ ਦੀ ਪੁਸ਼ਟੀ ਕੀਤੀ ਹੈ। ਦਯਾਨੰਦ ਸ਼ੈੱਟੀ ਨੇ ਸੀਆਈਡੀ ਸ਼ੋਅ ਵਿੱਚ ਇੰਸਪੈਕਟਰ ਦਯਾ ਦੀ ਭੂਮਿਕਾ ਨਿਭਾਈ ਸੀ। ਦਯਾਨੰਦ ਮੁਤਾਬਕ ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਦਿਨੇਸ਼ ਦੀ ਹਾਲਤ ‘ਚ ਸੁਧਾਰ ਹੋਇਆ ਹੈ। ਉਸ ਦਾ ਸਰੀਰ ਚੰਗਾ ਜਵਾਬ ਦੇ ਰਿਹਾ ਹੈ। ਪਰਿਵਾਰ ਅਤੇ ਨਜ਼ਦੀਕੀਆਂ ਨੂੰ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਵੇਗਾ ਅਤੇ ਘਰ ਪਰਤ ਜਾਵੇਗਾ। 57 ਸਾਲਾ ਅਭਿਨੇਤਾ ਦਿਨੇਸ਼ ਫਡਨਿਸ ਨੂੰ ਮੁੰਬਈ ਦੇ ਤੁੰਗਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ।

ਰਿਪੋਰਟਾਂ ਦੀ ਮੰਨੀਏ ਤਾਂ ਦਿਨੇਸ਼ ਦੀ ਹਾਲਤ ‘ਚ ਹੁਣ ਸੁਧਾਰ ਹੋ ਰਿਹਾ ਹੈ। ਦਿਨੇਸ਼ ਫਡਨਿਸ ਨੂੰ 1998 ਵਿੱਚ ਸ਼ੁਰੂ ਹੋਏ ਟੈਲੀਵਿਜ਼ਨ ਸ਼ੋਅ ਸੀਆਈਡੀ ਤੋਂ ਵਿਸ਼ੇਸ਼ ਪਛਾਣ ਮਿਲੀ। ਪਹਿਲੇ ਕੁਝ ਐਪੀਸੋਡਾਂ ਵਿੱਚ, ਉਸਨੇ ਸਖਤ ਪੁਲਿਸ ਇੰਸਪੈਕਟਰ ਫੇਡਰਿਕਸ ਦੀ ਭੂਮਿਕਾ ਨਿਭਾਈ, ਹਾਲਾਂਕਿ ਬਾਅਦ ਵਿੱਚ ਉਸਨੂੰ ਇੱਕ ਕਾਮੇਡੀਅਨ ਵਜੋਂ ਜਾਣਿਆ ਜਾਣ ਲੱਗਾ। ਇਹ ਸ਼ੋਅ ਸਾਲ 2018 ਤੱਕ ਸੋਨੀ ਟੀਵੀ ‘ਤੇ ਟੈਲੀਕਾਸਟ ਕੀਤਾ ਗਿਆ ਸੀ। ਕੋਵਿਡ ਲਾਕਡਾਊਨ ਦੌਰਾਨ ਵੀ, ਸੀਆਈਡੀ ਦੇ ਕੁਝ ਐਪੀਸੋਡ ਦੁਬਾਰਾ ਪ੍ਰਸਾਰਿਤ ਕੀਤੇ ਗਏ ਸਨ। ਟੀਵੀ ਸ਼ੋਅ ਤੋਂ ਇਲਾਵਾ ਦਿਨੇਸ਼ ਮਰਾਠੀ ਫਿਲਮਾਂ ਦਾ ਵੀ ਅਹਿਮ ਹਿੱਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...