June 11, 2026, 10:11 am
----------- Advertisement -----------
HomeNewsBreaking Newsਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲਾ: ਅਕਾਲੀ ਦਲ ਰਾਸ਼ਟਰਪਤੀ ਨਾਲ ਕਰੇਗਾ...

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲਾ: ਅਕਾਲੀ ਦਲ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ

Published on

----------- Advertisement -----------
  • ਅਕਾਲੀ ਦਲ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਰਾਸ਼ਟਰਪਤੀ ਦਾ ਦਖਲ ਮੰਗਿਆ
  • ਪਾਰਟੀ ਦਾ ਵਫਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕਰੇਗਾ ਮੁਲਾਕਾਤ

ਚੰਡੀਗੜ੍ਹ, 25 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਦਾ ਇਕ ਉਚ ਪੱਧਰੀ ਵਫਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ’ਤੇ ਜਲਦੀ ਹੀ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰੇਗਾ ਅਤੇ ਉਹਨਾਂ ਤੋਂ ਮਾਮਲੇ ਵਿਚ ਨਿੱਜੀ ਦਖਲ ਦੇ ਕੇ ਪ੍ਰੋ. ਭੁੱਲਰ ਦੀ ਰਿਹਾਈ ਕਰਵਾਏ ਜਾਣ ਦੀ ਮੰਗ ਕਰੇਗਾ।

ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਬੀਤੇ ਦਿਨ 24 ਜਨਵਰੀ ਨੂੰ ਦੁਪਹਿਰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ।

ਬੈਂਸ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੁੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਆਗੂ ਮੁੱਦਿਆਂ ਦੀ ਰਾਜਨੀਤੀ ਕਰ ਕੇ ਪੰਜਾਬ ਦੇ ਲੋਕਾਂ ਨੁੰ ਮੂਰਖ ਬਣਾਉਣਾ ਚਾਹੁੰਦੇ ਹਨ ਪਰ ਇਹਨਾਂ ਲਈ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤੇ ਸੋਨੀਆ ਗਾਂਧੀ ਵੱਲੋਂ ਜਗਦੀਸ਼ ਟਾਈਟਲਰ ਨੁੰ ਸਿਆਸੀ ਤੌਰ ’ਤੇ ਅਹੁਦੇ ਦੇ ਕੇ ਸਨਮਾਨਤ ਕਰਨਾ ਕੋਈ ‘ਮੁੱਦੇ’ ਨਹੀਂ ਹਨ ਪਰ ਇਹ ਪੰਜਾਬੀਆਂ ਵਾਸਤੇ ਜ਼ਰੂਰ ਅਹਿਮ ਮੁੱਦੇ ਹਨ। ਉਹਨਾਂ ਕਿਹਾ ਕਿ ਇਹਨਾਂ ਆਗੂਆਂ ਦੀ ਮੁੱਦਿਆਂ ਦੀ ਰਾਜਨੀਤੀ ਅਸਲ ਵਿਚ ਧਰੁਵੀਕਰਨ ਤੇ ਮੌਕਾਪ੍ਰਸਤੀ ਦੀ ਰਾਜਨੀਤੀ ਹੈ।

ਬੈਂਸ ਨੇ ਦੱਸਿਆ ਕਿ ਪਾਰਟੀ ਨੇ ਭਾਰਤ ਦੇ ਰਾਸ਼ਟਰਪਤੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ ਜਿਸ ਵਿਚ ਪ੍ਰੋ. ਭੁੱਲਰ ਦੀ ਤੁਰੰਤ ਰਿਹਾਈ ਲਈ ਬੇਨਤੀ ਕੀਤੀ ਜਾਵੇਗੀ।
ਅਕਾਲੀ ਦਲ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਦੀ ਮੰਗ ਕਰਨ ਨੂੰ ਚਲ ਰਹੀਆਂ ਚੋਣਾਂ ਨਾਲ ਜੋੜਨ ਬਾਰੇ ਇਕ ਸਵਾਲ ਦੇ ਜਵਾਬ ਵਿਚ ਬੈਂਸ ਨੇ ਕਿਹਾ ਕਿ ਬੀਤੇ 10 ਸਾਲਾਂ ਤੋਂ ਅਕਾਲੀ ਦਲ ਤਿੰਨ ਵਾਰ ਰਾਸ਼ਟਰਪਤੀ ਤੇ ਭਾਰਤ ਦੇ ਪ੍ਰਧਾਨ ਮੰਤਰੀ ਨੁੰ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਮਿਲ ਚੁੱਕਾ ਹੈ ਤੇ ਬਾਅਦ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫਦ ਵੱਖਰੇ ਤੌਰ ’ਤੇ ਮਿਲੇ ਹਨ। ਉਸ ਵੇਲੇ ਪੰਜਾਬ ਵਿਚ ਕੋਈ ਚੋਣਾਂ ਨਹੀਂ ਸਨ।

ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਾਬਕਾ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਕਿਉਂਕਿ ਉਹ ਨਾ ਸਿਰਫ ਛੋਟੇ, ਭ੍ਰਿਸ਼ਟ ਤੇ ਬਦਲਾਖੋਰੀ ਦੀ ਸੋਚ ਰੱਖਣ ਵਾਲੇ ਸਿਆਸਤਦਾਨਾਂ ਤੋਂ ਹੁਕਮ ਲੈਂਦੇ ਸਨ ਬਲਕਿ ਉਹ ਭਗੌੜੀਆਂ ਤੇ ਦੇਸ਼ ਵਿਰੋਧੀ ਤੱਤਾਂ ਦੇ ਹੁਕਮ ਵੀ ਵਜਾਉਂਦੇ ਸਨ ਜਿਸ ਕਾਰਨ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਸਮੇਤ ਸਿਆਸੀ ਵਿਰੋਧੀਆਂ ਦੇ ਖਿਲਾਫ ਝੂਠੇ ਬਦਲਾਖੋਰੀ ਦੇ ਕੇਸ ਦਰਜ ਕੀਤੇ ਗਏ। ਸਰਦਾਰ ਬੈਂਸ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੱਤਾ ਜਿਸ ਵਿਚ ਖੁੱਲ੍ਹਾਸਾ ਕੀਤਾ ਗਿਆ ਸੀ ਕਿ ਸ੍ਰੀ ਚਟੋਪਾਧਿਆਏ ਨੇ ਨਸ਼ਾ ਤਸਕਰੀ ਦੇ ਮੁੱਖ ਦੋਸ਼ੀ ਜਗਦੀਸ਼ ਭੋਲਾ ਦੇ ਸਾਥੀਆਂ ਸਮੇਤ ਭਗੌੜਿਆਂ ਤੋਂ ਹੁਕਮ ਲੈ ਕੇ ਸੰਵੇਦਨਸ਼ੀਲ ਅਹੁਦਿਆਂ ’ਤੇ ਪੁਲਿਸ ਦੀਆਂ ਤਾਇਨਾਤੀਆਂ ਕੀਤੀਆਂ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਰੈਗੂਲਰ ਜ਼ਮਾਨਤ ਲਈ ਅਰਜ਼ੀ ਬਾਰੇ ਆਏ ਫੈਸਲੇ ਬਾਰੇ ਬੈਂਸ ਨੇ ਕਿਹਾ ਕਿ ਪਾਰਟੀ ਨਿਆਂਪਾਲਿਕਾ ਦਾ ਸਨਮਾਨ ਕਰਦੀ ਹੈ ਪਰ ਉਹ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਨਿਆਂ ਲੈਣ ਦੇ ਆਪਣੇ ਕਾਨੂੰਨੀ ਅਧਿਕਾਰ ਦੀ ਵਰਤੋਂ ਕਰੇਗੀ। ਉਹਨਾਂ ਕਿਹਾ ਕਿ ਅੰਨਿ੍ਹਆਂ ਵਾਂਗ ਕੀਤੀ ਗਈ ਬਦਲਾਖੋਰੀ ਅਕਾਲੀਆਂ ਲਈ ਕੋਈ ਨਵੀਂ ਨਹੀਂ। ਆਜ਼ਾਦ ਲੋਕਤੰਤਰੀ ਦੇਸ਼ ਦੇ ਨਾਗਰਿਕ ਵਜੋਂ ਅਸੀਂ ਅਨਿਆਂ ਨਾਲ ਹਰ ਥਾਂ ਲੜਾਂਗੇ। ਇਹ ਪਾਰਟੀ ਨੁੰ ਚੁੱਪ ਕਰਵਾਉਣ ਦਾ ਯਤਨ ਹੈ ਪਰ ਜਿਵੇਂ ਬੀਤੇ ਅਸੀਂ ਇਹ ਧੱਕੇਸ਼ਾਹੀਆਂ ਕਰਨ ਵਾਲਿਆਂ ਨੁੰ ਮੂਧਾ ਪਿਆ ਹੈ, ਇਸੇ ਤਰੀਕੇ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...