June 19, 2026, 10:11 am
----------- Advertisement -----------
HomeNewsLatest Newsਮਲੋਟ 'ਚ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ...

ਮਲੋਟ ‘ਚ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published on

----------- Advertisement -----------

ਮਲੋਟ ਵਿੱਚ ਸੋਮਵਾਰ ਸ਼ਾਮ ਵਿਜੀਲੈਂਸ ਬਿਊਰੋ ਨੇ ਇੱਕ ਪਟਵਾਰੀ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪਟਵਾਰੀ ਜ਼ਮੀਨ ਦਾ ਤਬਾਦਲਾ ਕਰਵਾਉਣ ਦੇ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਸੁਰਜੀਤ ਸਿੰਘ ਨੇ ਵਿਜੀਲੈਂਸ ਨੂੰ ਦੱਸਿਆ ਸੀ ਕਿ ਉਸ ਦੇ ਭਰਾ ਅਤੇ ਪਿਤਾ ਨੇ ਜ਼ਮੀਨ ਦੀ ਰਜਿਸਟਰੀ ਕਰਵਾਈ ਹੈ। ਇਤਕਾਲ ਦੀ ਪੇਸ਼ਕਸ਼ ਕਰਵਾਉਣ ਲਈ ਉਹ ਪਟਵਾਰੀ ਨਰਿੰਦਰ ਕੁਮਾਰ ਉਰਫ ਨੀਟਾ ਨੂੰ ਮਿਲਿਆ ਸੀ। ਉਸ ਨੇ ਬਦਲੇ ਵਿੱਚ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦੌਰਾਨ ਜਦੋਂ ਉਸ ਨੇ ਪੈਸੇ ਘੱਟ ਕਰਨ ਲਈ ਕਿਹਾ ਤਾਂ ਉਸ ਨੇ 2 ਹਜ਼ਾਰ ਰੁਪਏ ਲੈ ਲਏ। 

1 ਦਸੰਬਰ ਨੂੰ ਉਹ ਫਿਰ ਪਟਵਾਰੀ ਨੀਟਾ ਕੋਲ ਗਿਆ ਤਾਂ ਪਟਵਾਰੀ ਨੇ ਬਾਕੀ ਪੈਸਿਆਂ ਦੀ ਮੰਗ ਕੀਤੀ ਅਤੇ ਉਸ ਤੋਂ ਇਕ ਹਜ਼ਾਰ ਰੁਪਏ ਲੈ ਲਏ। ਸੁਰਜੀਤ ਨੇ ਕਿਹਾ ਕਿ ਉਹ ਉਸ ਨੂੰ ਬਾਕੀ ਪੈਸੇ 4 ਦਸੰਬਰ ਨੂੰ ਦੇ ਦੇਵੇਗਾ। ਉਸ ਨੇ ਪਟਵਾਰੀ ਦੀ ਕਾਲ ਰਿਕਾਰਡ ਕਰ ਲਈ। ਇਸ ਤੋਂ ਬਾਅਦ ਉਸ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ।

 ਇਸ ਤੋਂ ਬਾਅਦ ਵਿਜੀਲੈਂਸ ਨੇ ਜਾਂਚ ਦੇ ਬਾਅਦ ਪਟਵਾਰੀ ਨਰਿੰਦਰ ਕੁਮਾਰ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਪਟਵਾਰੀ ਖ਼ਿਲਾਫ਼ ਬਠਿੰਡਾ ਰੇਂਜ ਦਫ਼ਤਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...