October 4, 2026, 8:12 pm
----------- Advertisement -----------
HomeNewsHaryanaਕੁਰੂਕਸ਼ੇਤਰ 'ਚ ਟਰੱਕ ਥੱਲੇ ਬਾਈਕ ਆਉਣ ਨਾਲ 2 ਦੀ ਹੋਈ ਮੌ.ਤ, 2...

ਕੁਰੂਕਸ਼ੇਤਰ ‘ਚ ਟਰੱਕ ਥੱਲੇ ਬਾਈਕ ਆਉਣ ਨਾਲ 2 ਦੀ ਹੋਈ ਮੌ.ਤ, 2 ਹੋਏ ਜ਼ਖ਼ਮੀ

Published on

----------- Advertisement -----------

ਕੁਰੂਕਸ਼ੇਤਰ ‘ਚ ਟਰੱਕ ਥੱਲੇ ਬਾਈਕ ਆਉਣ ਨਾਲ ਦੋ ਦੋਸਤਾਂ ਦੀ ਮੌਤ ਹੋ ਗਈ ਹੈ। ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਚਾਰੋਂ ਦੋਸਤ ਅੰਬਾਲਾ ਤੋਂ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਦੇ ਦਰਸ਼ਨਾਂ ਲਈ ਆਏ ਸਨ। ਵਾਪਸ ਪਰਤਦੇ ਸਮੇਂ ਪਿਪਲੀ ਤੀਸਰਾ ਗੇਟ ਰੋਡ ‘ਤੇ ਪੁਲਿਸ ਲਾਈਨ ਦੇ ਸਾਹਮਣੇ ਇਹ ਹਾਦਸਾ ਵਾਪਰਿਆ । ਮ੍ਰਿਤਕਾਂ ਦੀ ਪਛਾਣ ਰੋਹਿਤ (18) ਅਤੇ ਦਿਵਯੰਕ (18) ਵਾਸੀ ਬੀਟਾ, ਅੰਬਾਲਾ ਵਜੋਂ ਹੋਈ ਹੈ। 

ਮੁਕੇਸ਼ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਰੋਹਿਤ, ਦਿਵਯੰਕ ਅਤੇ ਸਾਹਿਲ ਨਾਲ ਬਾਈਕ ‘ਤੇ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਦੇ ਦਰਸ਼ਨਾਂ ਲਈ ਆਇਆ ਸੀ। ਇਧਰ-ਉਧਰ ਘੁੰਮਣ ਤੋਂ ਬਾਅਦ ਚਾਰੇ ਜਣੇ ਵਾਪਸ ਪਿੰਡ ਨੂੰ ਜਾ ਰਹੇ ਸਨ। ਜਿਵੇਂ ਹੀ ਉਹ ਪੁਲਿਸ ਲਾਈਨ ਨੇੜੇ ਪਹੁੰਚੇ ਤਾਂ ਓਵਰਟੇਕ ਕਰਦੇ ਸਮੇਂ ਇਕ ਟਰੱਕ ਉਨ੍ਹਾਂ ਦੇ ਸਾਹਮਣੇ ਆ ਗਿਆ। ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ। ਜਿਸ ਕਾਰਨ ਉਸਦਾ ਮੋਟਰਸਾਈਕਲ ਟਰੱਕ ਦੇ ਹੇਠਾਂ ਆ ਗਿਆ। ਹਾਦਸੇ ‘ਚ ਉਸ ਦੇ ਦੋਸਤ ਰੋਹਿਤ ਅਤੇ ਦਿਵਯੰਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਅਤੇ ਸਾਹਿਲ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਸਾਹਿਲ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ, ਜਦੋਂ ਕਿ ਉਸ ਨੂੰ ਅੰਬਾਲਾ ਰੈਫਰ ਕਰ ਦਿੱਤਾ ਗਿਆ।

 ਜਾਣਕਾਰੀ ਦਿੰਦਿਆਂ ਥਾਨੇਸਰ ਸਿਟੀ ਥਾਣੇ ਦੇ ਜਾਂਚ ਅਧਿਕਾਰੀ ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ ’ਤੇ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਮੁਕੇਸ਼ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...