November 11, 2026, 9:18 pm
----------- Advertisement -----------
HomeNewsBreaking Newsਰੈਪਰ ਹਨੀ ਸਿੰਘ ਨੂੰ ਰਾਹਤ: ਗੀਤ 'ਮੈਂ ਹਾਂ ਬ+ਲਾ+ਤਕਾਰੀ' ਗੀਤ ਖਿਲਾਫ ਦਰਜ...

ਰੈਪਰ ਹਨੀ ਸਿੰਘ ਨੂੰ ਰਾਹਤ: ਗੀਤ ‘ਮੈਂ ਹਾਂ ਬ+ਲਾ+ਤਕਾਰੀ’ ਗੀਤ ਖਿਲਾਫ ਦਰਜ FIR ਰੱਦ ਹੋਵੇਗੀ

Published on

----------- Advertisement -----------
  • ਪੰਜਾਬ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ਕੀਤੀ ਤਿਆਰ

ਨਵਾਂਸ਼ਹਿਰ, 5 ਦਸੰਬਰ 2023 – ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਯੋ-ਯੋ ਹਨੀ ਸਿੰਘ ਖਿਲਾਫ ‘ਮੈਂ ਹਾਂ ਬ+ਲਾ+ਤਕਾਰੀ’ ਗੀਤ ਲਈ ਸੂਬੇ ਦੇ ਨਵਾਂਸ਼ਹਿਰ ‘ਚ ਦਰਜ ਐੱਫ.ਆਈ.ਆਰ. ਰੱਦ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਕੈਂਸਲੇਸ਼ਨ ਰਿਪੋਰਟ ਵੀ ਤਿਆਰ ਕਰ ਲਈ ਹੈ, ਜਿਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਨੀ ਸਿੰਘ ਨੇ ਦਰਜ ਐੱਫਆਈਆਰ ਰੱਦ ਕਰਵਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

ਪੰਜਾਬ ਹਰਿਆਣਾ ਹਾਈਕੋਰਟ ਨੇ ਹਨੀ ਸਿੰਘ ਦੀ ਤਰਫੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਤਿਆਰ ਕਰ ਲਈ ਗਈ ਹੈ। ਉੱਚ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਹਾਈਕੋਰਟ ‘ਚ ਦਾਇਰ ਕੀਤਾ ਜਾਵੇਗਾ।

ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਕਮ ਦਿੱਤਾ ਹੈ ਕਿ ਜੇਕਰ ਹਨੀ ਸਿੰਘ ਖਿਲਾਫ ਕਾਰਵਾਈ ਕਰਨੀ ਹੈ ਤਾਂ 7 ਦਿਨਾਂ ਦਾ ਨੋਟਿਸ ਦੇਣਾ ਹੋਵੇਗਾ।

ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਨੇ ਹਨੀ ਸਿੰਘ ਖਿਲਾਫ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਨਵਾਂਸ਼ਹਿਰ ਪੁਲਸ ਨੂੰ ਸ਼ਿਕਾਇਤ ਕੀਤੀ ਸੀ। ਇਹ ਮਾਮਲਾ ਕਰੀਬ 10 ਸਾਲਾਂ ਤੱਕ ਲਟਕਦਾ ਰਿਹਾ। ਜਦੋਂ ਕਿ ਹਨੀ ਸਿੰਘ ਨੇ ਆਪਣੀ ਪਟੀਸ਼ਨ ‘ਚ ਲਿਖਿਆ ਸੀ ਕਿ ਉਸ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਇਸ ਗੀਤ ਨੂੰ ਕਿਸੇ ਨੇ ਫਰਜ਼ੀ ਅਕਾਊਂਟ ਦੀ ਵਰਤੋਂ ਕਰਕੇ ਪੋਸਟ ਕੀਤਾ ਹੈ।

ਹਾਈਕੋਰਟ ਨੇ ਸੁਣਵਾਈ ਸ਼ੁਰੂ ਕਰਦਿਆਂ ਇਸ ਗੀਤ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਫੋਰੈਂਸਿਕ ਰਿਪੋਰਟ ਤੋਂ ਬਿਨਾਂ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਜਦਕਿ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਫੋਰੈਂਸਿਕ ਸਾਇੰਸ ਲੈਬ ਆਪਣੀ ਰਿਪੋਰਟ ਤਿਆਰ ਕਰ ਰਹੀ ਹੈ। ਪਰ ਕੱਲ੍ਹ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਇਸ ਸ਼ਿਕਾਇਤ ‘ਤੇ ਕੈਂਸਲੇਸ਼ਨ ਰਿਪੋਰਟ ਤਿਆਰ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...