November 19, 2026, 1:14 pm
----------- Advertisement -----------
HomeNewsBreaking Newsਅੰਮ੍ਰਿਤਸਰ ਏਅਰਪੋਰਟ ਤੋਂ ਲਖਬੀਰ ਰੋਡੇ ਦਾ ਸਾਥੀ ਗ੍ਰਿਫਤਾਰ

ਅੰਮ੍ਰਿਤਸਰ ਏਅਰਪੋਰਟ ਤੋਂ ਲਖਬੀਰ ਰੋਡੇ ਦਾ ਸਾਥੀ ਗ੍ਰਿਫਤਾਰ

Published on

----------- Advertisement -----------
  • ਪਰਮਜੀਤ ਢਾਡੀ ਇੰਗਲੈਂਡ ਜਾਣ ਦੀ ਫ਼ਿਰਾਕ ‘ਚ ਸੀ,
  • ISYF ਲਈ ਕਰਦਾ ਸੀ ਫੰਡਿੰਗ

ਅੰਮ੍ਰਿਤਸਰ, 5 ਦਸੰਬਰ 2023 (ਬਲਜੀਤ ਮਰਵਾਹਾ) – ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਲਖਬੀਰ ਸਿੰਘ ਰੋਡੇ ਦੀ ਅੱਜ ਪਾਕਿਸਤਾਨ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਲਖਬੀਰ ਸਿੰਘ ਰੋਡੇ ਦੇ ਸਾਥੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਮਜੀਤ ਸਿੰਘ ਢਾਡੀ ਅੰਮ੍ਰਿਤਸਰ ਏਅਰਪੋਰਟ ਤੋਂ ਫਲਾਈਟ ਲੈ ਕੇ ਵਿਦੇਸ਼ ਭੱਜਣ ਦੀ ਫ਼ਿਰਾਕ ‘ਚ ਸੀ। ਫਿਲਹਾਲ ਖੁਫੀਆ ਏਜੰਸੀਆਂ ਨੇ ਪਰਮਜੀਤ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਢਾਡੀ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ। ਉਹ ਅੰਮ੍ਰਿਤਸਰ ਤੋਂ ਇੰਗਲੈਂਡ ਦੀ ਫਲਾਈਟ ਫੜਨਾ ਚਾਹੁੰਦਾ ਸੀ, ਪਰ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੂੰ ਇਸ ਦੀ ਸੂਚਨਾ ਮਿਲੀ। ਐਸਐਸਓਸੀ ਨੇ ਇੱਕ ਟੀਮ ਬਣਾ ਕੇ ਪਰਮਜੀਤ ਢਾਡੀ ਨੂੰ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਤਵਾਦੀ ਲਖਬੀਰ ਦਾ ਸਾਥੀ ਪਰਮਜੀਤ ਸਿੰਘ ਦਾਦੀ ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨਾਲ ਜੁੜਿਆ ਹੋਇਆ ਸੀ। ਇਹ ਉਹੀ ਜਥੇਬੰਦੀ ਹੈ ਜਿਸ ਦੀ ਅਗਵਾਈ ਲਖਬੀਰ ਰੋਡੇ ਕਰਦੇ ਸਨ। ਪਰਮਜੀਤ ਇਸ ਸੰਸਥਾ ਨੂੰ ਫੰਡ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਦਾ ਸੀ।

ਇੰਨਾ ਹੀ ਨਹੀਂ ਭਾਰਤ ਆ ਕੇ ਪਰਮਜੀਤ ਢਾਡੀ ‘ਤੇ ਕਈ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਨਾਲ-ਨਾਲ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਵੀ ਦੋਸ਼ ਹਨ। ਇਸ ਸਬੰਧੀ ਪੰਜਾਬ ਦੀਆਂ ਖੁਫੀਆ ਏਜੰਸੀਆਂ ਪਰਮਜੀਤ ਢਾਡੀ ਤੋਂ ਪੁੱਛਗਿੱਛ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...