April 23, 2026, 10:05 pm
----------- Advertisement -----------
HomeNewsBreaking Newsਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ...

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

Published on

----------- Advertisement -----------

ਚੰਡੀਗੜ੍ਹ, 5 ਦਸੰਬਰ (ਬਲਜੀਤ ਮਰਵਾਹਾ): ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜ੍ਹੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵਿੱਚ ਸਰ੍ਹੋਂ ਦੀਆਂ ਵੱਧ ਝਾੜ ਦੇਣ ਵਾਲੀਆਂ ਨਵੀਆਂ ਕਿਸਮਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...