May 3, 2026, 3:51 am
----------- Advertisement -----------
HomeNewsBreaking News5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ...

5000 ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 6 ਦਸੰਬਰ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਮਨਦੀਪ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ। ਉਸਨੇ ਦੋਸ਼ ਲਾਇਆ ਕਿ ਹੁਣ ਉਹ ਇੰਤਕਾਲ ਪ੍ਰਵਾਨ ਕਰਾਉਣ ਬਦਲੇ ਤਹਿਸੀਲਦਾਰ ਨੂੰ ਦੇਣ ਲਈ 5000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...