ਚੰਡੀਗੜ੍ਹ: ਪੰਜਾਬ ਚੋਣਾਂ ਵਿੱਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਆਮਦਨ ਕਰ ਵਿਭਾਗ ਚੌਕਸ ਹੋ ਗਿਆ ਹੈ। ਚੋਣ ਕਮਿਸ਼ਨ ਇਨਕਮ ਟੈਕਸ ਨੇ ਕੰਟਰੋਲ ਰੂਮ ਬਣਾਇਆ ਹੈ। ਜਿਸ ਦਾ ਟੋਲ ਫਰੀ ਨੰਬਰ 18003451545 ਜਾਰੀ ਕੀਤਾ ਗਿਆ ਹੈ। ਇਸ ‘ਤੇ ਕਾਲੇ ਧਨ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਆਈਟੀ ਅਧਿਕਾਰੀਆਂ ਮੁਤਾਬਕ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਆਈਟੀ ਅਧਿਕਾਰੀਆਂ ਮੁਤਾਬਕ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਆਮਦਨ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੰਟਰੋਲ ਰੂਮ 24 ਘੰਟੇ ਚੱਲੇਗਾ। ਕੋਈ ਵੀ ਵਿਅਕਤੀ ਨਗਦੀ ਜਾਂ ਹੋਰ ਕੀਮਤੀ ਸਮਾਨ ਨਾਲ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਐਕਟ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਮਦਨ ਕਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਮੁੱਢਲੀ ਜਾਂਚ ਤੋਂ ਬਾਅਦ ਟੀਮ ਤੁਰੰਤ ਕਾਰਵਾਈ ਕਰੇਗੀ। ਪੰਜਾਬ ਵਿੱਚ 80 ਅਧਿਕਾਰੀ ਤੇ ਇੰਸਪੈਕਟਰ ਪਹਿਲਾਂ ਹੀ ਤਾਇਨਾਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦਾ ਕੰਟਰੋਲ ਰੂਮ ਜ਼ਿਲ੍ਹਾ ਚੋਣ ਅਫ਼ਸਰ ਦੇ ਕੰਟਰੋਲ ਰੂਮ ਨਾਲ ਮਿਲ ਕੇ ਕੰਮ ਕਰੇਗਾ।












