November 19, 2026, 12:42 pm
----------- Advertisement -----------
HomeNewsBreaking Newsਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ...

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 7 ਦਸੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ।

ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।

ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...