November 19, 2026, 12:42 pm
----------- Advertisement -----------
HomeNewsBreaking Newsਫਿਰੋਜ਼ਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ, ਜਬਤ ਕਰਨ ਦੇ ਦਿੱਤੇ...

ਫਿਰੋਜ਼ਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ, ਜਬਤ ਕਰਨ ਦੇ ਦਿੱਤੇ ਨਿਰਦੇਸ਼ – ਡਾ. ਬਲਜੀਤ ਕੌਰ

Published on

----------- Advertisement -----------
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 8 ਦਸੰਬਰ 2023 (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੇ ਹਿੱਤਾਂ ਲਈ ਵਚਨਬੱਧ ਹੈ ਉਥੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਬਣਵਾਇਆ ਅਨੁਸੂਚਿਤ ਜਾਤੀ ਸਰਟੀਫਿਕੇਟ ਰਾਜ ਪੱਧਰ ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਘੋਸ਼ਿਤ ਕਰਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਰਨਦਾਸ ਪੁੱਤਰ ਬਖਸੀ ਰਾਮ, ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜਿਲਾ ਫਿਰੋਜਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਊਰਫ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ ਗੁਰੂ ਹਰ ਸਹਾਏ ਫਿਰੋਜ਼ਪੁਰ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਅਧਾਰ ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਪਾਇਆ ਕਿ ਰਾਜੂ ਬਿਹਾਰ ਦਾ ਜੰਮਪਲ ਸੀ ਅਤੇ ਜਨਰਲ ਕੈਟਾਗਰੀ (ਸ਼ਰਮਾ) ਨਾਲ ਸਬੰਧ ਰੱਖਦਾ ਸੀ ਪ੍ਰੰਤੂ ਇਸ ਵੱਲੋਂ ਆਪਣਾ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਕਰੁਟਨੀ ਕਮੇਟੀ ਨੇ ਰਾਜ ਕੁਮਾਰ ਉਰਫ ਰਾਜੂ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਲਿਖਿਆ ਗਿਆ ਹੈ ਕਿ ਸਬੰਧਤ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 3422/ਐਸ ਸੀ ਮਿਤੀ 17.12.2012 ਜੋ ਕਿ ਤਹਿਸੀਲਦਾਰ ਰਾਜਪੁਰਾ ਵੱਲੋਂ ਜਾਰੀ ਹੋਇਆ ਹੈ ਨੂੰ ਰੱਦ/ਜਬਤ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਜਾਣੂ ਕਰਵਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...