ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਹੁਣ ਸੁਪਰੀਮ ਕੋਰਟ ਜਾਣਗੇ। ਪੰਜਾਬ ਹਰਿਆਣਾ ਹਾਈਕੋਰਟ ਤੋਂ ਅਗਾਉਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਮਜੀਠੀਆ ਇਸ ਫੈਸਲੇ ਨੂੰ SC ‘ਚ ਚੁਣੌਤੀ ਦੇਣਗੇ। ਜ਼ਿਕਰਯੋਗ ਹੈ ਕਿ ਨਸ਼ਿਆਂ ਦੇ ਮਾਮਲੇ ‘ਚ ਫਸੇ ਅਕਾਲੀ ਦਲ ਦੇ ਆਗੂ ਬਿਕ੍ਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ।ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ‘ਚ ਮਜੀਠੀਆ ਨੇ ਪਹਿਲਾਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
----------- Advertisement -----------
ਹਾਈ ਕੋਰਟ ਤੋਂ ਅਗਾਉਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੁਣ SC ਦਾ ਰੁੱਖ ਕਰਣਗੇ ਮਜੀਠੀਆ
Published on
----------- Advertisement -----------












