November 19, 2026, 12:42 pm
----------- Advertisement -----------
HomeNewsBreaking Newsਯੂਪੀ 'ਚ ਮਿਲਿਆ ਬੱਚਾ ਅੰਮ੍ਰਿਤਸਰ ਦਾ ਨਹੀਂ, ਦਿੱਲੀ ਦਾ ਰਹਿਣ ਵਾਲਾ ਹੈ,...

ਯੂਪੀ ‘ਚ ਮਿਲਿਆ ਬੱਚਾ ਅੰਮ੍ਰਿਤਸਰ ਦਾ ਨਹੀਂ, ਦਿੱਲੀ ਦਾ ਰਹਿਣ ਵਾਲਾ ਹੈ, ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ ਵੀਡੀਓ

Published on

----------- Advertisement -----------
  • ਬੱਚਾ ਕਹਿ ਰਿਹਾ ਸੀ ਉਸਦਾ ਘਰ ਹਰਿਮੰਦਰ ਸਾਹਿਬ ਦੇ ਨੇੜੇ ਹੈ

ਅੰਮ੍ਰਿਤਸਰ, 9 ਦਸੰਬਰ 2023 – ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਬੱਚਾ ਦਿੱਲੀ ਦਾ ਰਹਿਣ ਵਾਲਾ ਨਿਕਲਿਆ। ਇਹ 7 ਸਾਲ ਦਾ ਬੱਚਾ ਟ੍ਰੇਨ ਰਾਹੀਂ ਉੱਤਰ ਪ੍ਰਦੇਸ਼ ਦੇ ਜਾਲੌਨ ਪਹੁੰਚਿਆ ਸੀ। ਇਸ ਤੋਂ ਬਾਅਦ ਉਹ ਦੱਸਣ ਲੱਗਾ ਕਿ ਉਸ ਦਾ ਘਰ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਦੇ ਕੋਲ ਹੈ। ਹਾਲਾਂਕਿ, ਇੱਥੇ ਉਸਦਾ ਘਰ ਨਹੀਂ ਮਿਲਿਆ।

ਹੁਣ ਜਦੋਂ ਉਸਨੇ ਆਪਣਾ ਸਹੀ ਪਤਾ ਦੱਸਿਆ ਹੈ, ਪੁਲਿਸ ਨੇ ਉਸਦੇ ਮਾਪਿਆਂ ਨਾਲ ਗੱਲ ਕੀਤੀ ਹੈ। ਹਾਲਾਂਕਿ ਅਜੇ ਤੱਕ ਬੱਚਾ ਪਰਿਵਾਰ ਨੂੰ ਮਿਲਿਆ।

ਅੰਮ੍ਰਿਤਸਰ ਤੋਂ ਲਾਪਤਾ ਹੋ ਕੇ ਯੂਪੀ ਦੇ ਜਲੌਨ ਜ਼ਿਲ੍ਹੇ ਦੇ ਪਿੰਡ ਮਦਾਰੀਪੁਰ ਪਹੁੰਚਿਆ ਬੱਚਾ ਆਪਣਾ ਨਾਂ ਅਜੀਤ ਸਿੰਘ ਦੱਸ ਰਿਹਾ ਸੀ। ਆਪਣੇ ਪਿਤਾ ਦਾ ਨਾਂ ਕਿਰਨ ਸਿੰਘ ਦੱਸ ਰਿਹਾ ਸੀ। ਪਿਛਲੇ ਦੋ ਦਿਨਾਂ ਤੋਂ ਉਹ ਆਪਣੇ ਆਪ ਨੂੰ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦਾ ਵਾਸੀ ਹੋਣ ਦਾ ਦਾਅਵਾ ਕਰ ਰਿਹਾ ਸੀ।

ਅਜੀਤ ਸਿੰਘ ਅਨੁਸਾਰ ਉਹ ਆਪਣੇ ਤਿੰਨ ਦੋਸਤਾਂ ਨਾਲ ਖੇਡ ਰਿਹਾ ਸੀ ਕਿ ਅਚਾਨਕ ਉਸ ਨੂੰ ਨੀਂਦ ਆ ਗਈ। ਜਦੋਂ ਉਹ ਜਾਗਿਆ ਤਾਂ ਉਹ ਰੇਲਗੱਡੀ ਵਿੱਚ ਸੀ ਅਤੇ ਫਿਰ ਬੱਸ ਰਾਹੀਂ ਇੱਥੇ ਪਹੁੰਚਿਆ। ਅਜੀਤ ਸਿੰਘ ਯੂਪੀ ਦੇ ਜਾਲੌਨ ਜ਼ਿਲ੍ਹੇ ਦੇ ਮਦਾਰੀਪੁਰ ਪਿੰਡ ਵਿੱਚ ਪ੍ਰਧਾਨ ਮੰਨੂੰ ਪਠਾਨ ਦੇ ਘਰ ਪਹੁੰਚ ਗਿਆ। ਜਿੱਥੇ ਮੰਨੂ ਪਠਾਨ ਨੇ ਉਸਨੂੰ ਪੁਲਿਸ ਹਵਾਲੇ ਕਰ ਦਿੱਤਾ ਅਤੇ ਉਸਦੇ ਪਰਿਵਾਰ ਦੀ ਭਾਲ ਲਈ ਸੋਸ਼ਲ ਮੀਡੀਆ ਦੀ ਮਦਦ ਲਈ।

ਅੰਮ੍ਰਿਤਸਰ ਦੇ ਕਈ ਸੋਸ਼ਲ ਮੀਡੀਆ ਗਰੁੱਪਾਂ ‘ਚ ਉਸ ਦੀ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਦੱਸ ਰਿਹਾ ਹੈ ਕਿ ਉਸ ਨੂੰ ਨਹੀਂ ਪਤਾ ਕਿ ਉਹ ਇੱਥੇ ਕਿਵੇਂ ਆਇਆ। ਉਸਨੂੰ ਆਪਣੇ ਪਿਤਾ ਜਾਂ ਘਰ ਦਾ ਫੋਨ ਨੰਬਰ ਵੀ ਨਹੀਂ ਪਤਾ। ਅਜੀਤ ਸਿੰਘ ਅਨੁਸਾਰ ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿੱਚ ਪੜ੍ਹਦਾ ਹੈ ਅਤੇ ਉਸ ਦੀ ਅਧਿਆਪਕਾ ਨਵਨੀਤ ਕੌਰ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਨੂੰ ਨੇ ਦੱਸਿਆ ਕਿ ਕੱਲ੍ਹ ਹੀ ਉਸ ਨੇ ਸਹੀ ਪਤਾ ਦਿੱਤਾ ਸੀ ਅਤੇ ਆਪਣੇ ਪਿਤਾ ਦਾ ਨੰਬਰ ਵੀ ਦਿੱਤਾ ਸੀ। ਉਸ ਦੇ ਮਾਪਿਆਂ ਨਾਲ ਸਥਾਨਕ ਪੁਲਿਸ ਵੱਲੋਂ ਸੰਪਰਕ ਕੀਤਾ ਗਿਆ ਹੈ ਅਤੇ ਉਹ ਰੇਲ ਗੱਡੀ ਰਾਹੀਂ ਉੱਥੇ ਆ ਰਹੇ ਹਨ। ਉਨ੍ਹਾਂ ਨੂੰ ਮਿਲਣ ਤੋਂ ਬਾਅਦ ਹੀ ਬਾਕੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ ਅਤੇ ਜਾਂਚ ਤੋਂ ਬਾਅਦ ਹੀ ਬੱਚੇ ਨੂੰ ਉਨ੍ਹਾਂ ਨੂੰ ਸੌਂਪਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...