September 14, 2026, 12:17 am
----------- Advertisement -----------
HomeNewsBreaking Newsਲੁਧਿਆਣਾ ’ਚ ਹੋਵੇਗੀ ਭਲਕੇ ਆਪ ਰੈਲੀ, ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਹੈ...

ਲੁਧਿਆਣਾ ’ਚ ਹੋਵੇਗੀ ਭਲਕੇ ਆਪ ਰੈਲੀ, ਟ੍ਰੈਫਿਕ ਪੁਲਿਸ ਨੇ ਜਾਰੀ ਕੀਤਾ ਹੈ ਰੂਟ ਪਲਾਨ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਦੇ ਧਨੰਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ (ਆਪ) ਵੱਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਰੈਲੀ ਕਰਕੇ ਮੁੱਖ ਤੌਰ ’ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ। ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨੰਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਪ੍ਰਭਾਵਿਤ ਹੋਣਗੇ। 

ਸਮਰਾਲਾ ਚੌਕ- ਸਮਰਾਲਾ ਚੌਕ ਤੋਂ ਚੰਡੀਗੜ੍ਹ ਵਾਲੇ ਪਾਸੇ ਜਾਣ ਵਾਲਾ ਟਰੈਫਿਕ ਸ਼ੇਰਪੁਰ ਚੌਕ ਤੋਂ ਹੋ ਕੇ ਦੋਰਾਹਾ ਅਤੇ ਫਿਰ ਨੀਲੋਂ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਜਾਵੇਗਾ।

 ਸਾਹਨੇਵਾਲ ਚੌਕ- ਸਾਹਨੇਵਾਲ ਚੌਕ ਤੋਂ ਕੋਹਾੜਾ ਵਾਲੇ ਪਾਸੇ ਜਾਣ ਵਾਲਾ ਟਰੈਫਿਕ ਕੋਹਾੜਾ-ਮਾਛੀਵਾੜ ਰੋਡ ਭੈਣੀ ਸਾਹਿਬ ਤੋਂ ਕਟਾਣੀ ਕਲਾਂ ਵਾਇਆ ਨੀਲੋਂ ਵੱਲ ਜਾਵੇਗਾ। 

ਨੀਲੋ ਨਹਿਰ ਦਾ ਪੁਲ- ਚੰਡੀਗੜ੍ਹ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟਰੈਫਿਕ ਨੀਲੋ ਨਹਿਰ ਰਾਹੀਂ ਦੋਰਾਹਾ ਬਾਈਪਾਸ ਰਾਹੀਂ ਲੁਧਿਆਣਾ ਸ਼ਹਿਰ ਵੱਲ ਆਵੇਗਾ। 

ਕੋਹਾੜਾ ਚੌਕ- ਮਾਛੀਵਾੜਾ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟਰੈਫਿਕ ਸਾਹਨੇਵਾਲ ਪੁਲ ਤੋਂ ਦੋਰਾਹਾ ਤੋਂ ਨੀਲੋ ਤੋਂ ਹੁੰਦਾ ਹੋਇਆ ਲੁਧਿਆਣਾ ਸ਼ਹਿਰ ਨੂੰ ਆਵੇਗਾ। 

ਟਿੱਬਾ ਨਹਿਰ ਦਾ ਪੁਲ – ਡੇਹਲੋਂ ਵਾਲੇ ਪਾਸੇ ਤੋਂ ਟਿੱਬਾ ਨਹਿਰ ਦੇ ਪੁਲ ਤੋਂ ਆਉਣ ਵਾਲੀ ਆਵਾਜਾਈ ਦੋਰਾਹਾ ਬਾਈਪਾਸ ਰਾਹੀਂ ਦਿੱਲੀ ਹਾਈਵੇ ਜਾਂ ਦੋਰਾਹਾ ਰੋਡ ਰਾਹੀਂ ਆਵੇਗੀ। 

ਵੇਰਕਾ ਕੱਟ- ਵੇਰਕਾ ਕੱਟ ਤੋਂ ਟਿੱਬਾ ਨਹਿਰ ਪੁਲ ਵਾਲੇ ਪਾਸੇ ਜਾਣ ਵਾਲੀ ਆਮ ਆਵਾਜਾਈ ਜਗਰਾਉਂ ਪੁਲ ਰਾਹੀਂ ਭਾਰਤ ਨਗਰ ਚੌਕ ਤੋਂ ਆਵੇਗੀ। 

ਰਾਮਗੜ੍ਹ ਚੌਂਕ-ਸਮਰਾਲਾ ਚੌਂਕ ਵਾਲੇ ਪਾਸੇ ਤੋਂ ਆਉਣ ਵਾਲੀ ਟਰੈਫਿਕ ਦਿੱਲੀ ਹਾਈਵੇਅ ਤੋਂ ਹੋ ਕੇ ਲੁਧਿਆਣਾ ਏਅਰਪੋਰਟ ਰੋਡ ਤੋਂ ਲੰਘੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...