November 11, 2026, 3:06 pm
----------- Advertisement -----------
HomeNewsBreaking Newsਕੈਨੇਡਾ 'ਚ ਪੰਜਾਬੀ ਗਾਇਕ ਦੇ ਕਰੀਬੀ ਕਾਰੋਬਾਰੀ ਦੇ ਸ਼ੋਅਰੂਮ 'ਤੇ ਹੋਈ ਗੋਲੀ.ਬਾਰੀ

ਕੈਨੇਡਾ ‘ਚ ਪੰਜਾਬੀ ਗਾਇਕ ਦੇ ਕਰੀਬੀ ਕਾਰੋਬਾਰੀ ਦੇ ਸ਼ੋਅਰੂਮ ‘ਤੇ ਹੋਈ ਗੋਲੀ.ਬਾਰੀ

Published on

----------- Advertisement -----------

ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਕਰੀਬੀ ਕਾਰੋਬਾਰੀ ਐਂਡੀ ਦੁੱਗਾ ਦੇ ਟਾਇਰਾਂ ਦੇ ਸ਼ੋਅਰੂਮ ‘ਤੇ ਗੋਲੀਬਾਰੀ ਹੋਈ ਹੈ। ਕੈਨੇਡੀਅਨ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਮਲਾ ਕੈਨੇਡਾ ਦੇ ਸਮੇਂ ਅਨੁਸਾਰ ਸ਼ੁੱਕਰਵਾਰ-ਸ਼ਨੀਵਾਰ ਦਰਮਿਆਨੀ ਰਾਤ ਨੂੰ ਬਰੈਂਪਟਨ ਦੇ ਪੀਲ ਇਲਾਕੇ ਵਿੱਚ ਹੋਇਆ।

 ਕੈਨੇਡੀਅਨ ਪੰਜਾਬੀ ਮੀਡੀਆ ਚੈਨਲ ਕਨੈਕਟ ਮੀਡੀਆਵਰਕਸ ਮੁਤਾਬਕ ਬਰੈਂਪਟਨ ਵਿੱਚ ਐਂਡੀ ਦੁੱਗਾ ਦੇ ਦ ਮਿਲੇਨੀਅਮ ਟਾਇਰ ਸੈਂਟਰ ਵਿੱਚ ਗੋਲੀਆਂ ਚਲਾਈਆਂ ਗਈਆਂ। ਜਿਸ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਕੌਣ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

 ਐਂਡੀ ਦੁੱਗਾ ਇੱਕ ਪੰਜਾਬੀ ਸਿੱਖ ਕਰੋੜਪਤੀ ਹੈ, ਜੋ ਪੰਜਾਬ ਫਿਲਮ ਅਤੇ ਸੰਗੀਤ ਉਦਯੋਗ ਨਾਲ ਵੀ ਜੁੜਿਆ ਹੋਇਆ ਹੈ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ।ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਐਂਡੀ ਦੁੱਗਾ ਬੰਬੀਹਾ ਗੈਂਗ ਦੇ ਨਿਸ਼ਾਨੇ ‘ਤੇ ਹੈ।

ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਐਂਡੀ ਦੁੱਗਾ ਲਾਰੈਂਸ ਬਿਸ਼ਨੋਈ ਦਾ ਸਮਰਥਨ ਕਰਦਾ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ। ਹਾਲਾਂਕਿ, ਪੰਜਾਬ ਪੁਲਿਸ ਅਤੇ ਕੈਨੇਡੀਅਨ ਜਾਂਚ ਵਿੱਚ ਕਿਤੇ ਵੀ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਐਂਡੀ ਦੁੱਗਾ ਮਨਕੀਰਤ ਔਲਖ ਨਾਲ ਬਹੁਤ ਕੁਝ ਸਾਂਝਾ ਕਰਦਾ ਹੈ ਅਤੇ ਮਨਕੀਰਤ ਨੇ ਵੀ ਆਪਣੇ ਗੀਤਾਂ ਵਿੱਚ ਉਸਦਾ ਜ਼ਿਕਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...