October 4, 2026, 1:52 am
----------- Advertisement -----------
HomePunjabbusinessਟਾਟਾ ਮੋਟਰਜ਼ ਨੇ ਨੂੰ ਸਾਰੇ ਵਪਾਰਕ ਵਾਹਨਾਂ ਦੀਆਂ ਕੀਮਤਾਂ 'ਚ ਕੀਤਾ 3%...

ਟਾਟਾ ਮੋਟਰਜ਼ ਨੇ ਨੂੰ ਸਾਰੇ ਵਪਾਰਕ ਵਾਹਨਾਂ ਦੀਆਂ ਕੀਮਤਾਂ ‘ਚ ਕੀਤਾ 3% ਦਾ ਵਾਧਾ

Published on

----------- Advertisement -----------

ਟਾਟਾ ਮੋਟਰਜ਼ ਨੇ ਭਾਵ 10 ਦਸੰਬਰ (ਐਤਵਾਰ) ਨੂੰ ਆਪਣੇ ਸਾਰੇ ਵਪਾਰਕ ਵਾਹਨਾਂ ਦੀਆਂ ਕੀਮਤਾਂ ਵਿੱਚ 3% ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਵਧੀਆਂ ਕੀਮਤਾਂ 1 ਜਨਵਰੀ 2024 ਤੋਂ ਲਾਗੂ ਹੋਣਗੀਆਂ। ਕੰਪਨੀ ਨੇ ਆਪਣੀ ਐਕਸਚੇਂਜ ਫਾਈਲਿੰਗ ‘ਚ ਇਹ ਜਾਣਕਾਰੀ ਦਿੱਤੀ ਹੈ।

ਟਾਟਾ ਮੋਟਰਜ਼ ਨੇ ਕਿਹਾ ਕਿ ਕੰਪਨੀ ਇਹ ਫੈਸਲਾ ਇਨਪੁਟ ਲਾਗਤ ਵਧਣ ਕਾਰਨ ਲੈ ਰਹੀ ਹੈ। ਕੰਪਨੀ ਨੇ ਯਾਤਰੀ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਵੀ ਐਲਾਨ ਕੀਤਾ ਹੈ। ਪਰ ਕੀਮਤਾਂ ਵਿੱਚ ਕਿੰਨਾ ਵਾਧਾ ਹੋਵੇਗਾ, ਇਸ ਬਾਰੇ ਅਜੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਸੰਭਵ ਹੈ ਕਿ ਇਸ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੇਸ਼ ਦੀਆਂ ਲਗਭਗ ਸਾਰੀਆਂ ਆਟੋਮੋਬਾਈਲ ਕੰਪਨੀਆਂ ਨੇ ਨਵੇਂ ਸਾਲ ਤੋਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਟਾਟਾ ਮੋਟਰਜ਼ ਦੇ ਪੋਰਟਫੋਲੀਓ ਵਿੱਚ ਹੈਚਬੈਕ ਕਾਰ Tiago ਤੋਂ ਲੈ ਕੇ ਸਪੋਰਟਸ ਯੂਟੀਲਿਟੀ ਵ੍ਹੀਕਲ (SUV) Safari ਸ਼ਾਮਲ ਹੈ। ਇਨ੍ਹਾਂ ਦੀ ਕੀਮਤ 5.6 ਲੱਖ ਤੋਂ 25.94 ਲੱਖ ਰੁਪਏ ਦੇ ਵਿਚਕਾਰ ਹੈ। 

ਜਰਮਨੀ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਔਡੀ ਇੰਡੀਆ ਨੇ ਵੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕਿਹਾ ਕਿ ਉਹ ਅਗਲੇ ਸਾਲ ਜਨਵਰੀ ਤੋਂ ਭਾਰਤ ‘ਚ ਆਪਣੇ ਵਾਹਨਾਂ ਦੀਆਂ ਕੀਮਤਾਂ ‘ਚ 2 ਫੀਸਦੀ ਦਾ ਵਾਧਾ ਕਰੇਗੀ। ਕੰਪਨੀ ਨੇ ਕੀਮਤਾਂ ‘ਚ ਵਾਧੇ ਦਾ ਕਾਰਨ ਇਨਪੁਟ ਅਤੇ ਸੰਚਾਲਨ ਲਾਗਤ ਵਧਣ ਨੂੰ ਦੱਸਿਆ ਹੈ।

ਨਵੀਆਂ ਕੀਮਤਾਂ 1 ਜਨਵਰੀ 2024 ਤੋਂ ਸਾਰੇ ਮਾਡਲਾਂ ‘ਤੇ ਲਾਗੂ ਹੋਣਗੀਆਂ।ਔਡੀ ਇੰਡੀਆ ਦੇ ਮੁਖੀ ਬਲਬੀਰ ਸਿੰਘ ਢਿੱਲੋਂ ਨੇ ਕਿਹਾ, “ਸਪਲਾਈ ਚੇਨ ਨਾਲ ਸਬੰਧਤ ਇਨਪੁਟਸ ਅਤੇ ਸੰਚਾਲਨ ਲਾਗਤਾਂ ਦੇ ਕਾਰਨ, ਅਸੀਂ ਬ੍ਰਾਂਡ ਦੀ ਪ੍ਰੀਮੀਅਮ ਕੀਮਤ ਸਥਿਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਮਾਡਲਾਂ ਵਿੱਚ ਕੀਮਤਾਂ ਵਿੱਚ ਸੁਧਾਰ ਕੀਤੇ ਹਨ।” ਔਡੀ ਇੰਡੀਆ ਭਾਰਤ ਵਿੱਚ Q3 SUV ਤੋਂ ਲੈ ਕੇ ਸਪੋਰਟਸ ਕਾਰ RSQ8 ਤੱਕ ਕਈ ਤਰ੍ਹਾਂ ਦੇ ਵਾਹਨ ਵੇਚਦੀ ਹੈ, ਜਿਨ੍ਹਾਂ ਦੀ ਕੀਮਤ 42.77 ਲੱਖ ਰੁਪਏ ਤੋਂ 2.22 ਕਰੋੜ ਰੁਪਏ ਦੇ ਵਿਚਕਾਰ ਹੈ। 

ਮਾਰੂਤੀ ਸੁਜ਼ੂਕੀ ਨੇ ਵੀ ਆਪਣੀ ਲਾਈਨ-ਅੱਪ ‘ਚ ਸ਼ਾਮਲ ਸਾਰੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕੀਮਤਾਂ ‘ਚ ਵਾਧੇ ਲਈ ਨਿਰਮਾਣ ਲਾਗਤਾਂ ਦੇ ਨਾਲ-ਨਾਲ ਮਹਿੰਗਾਈ ਅਤੇ ਰੈਗੂਲੇਟਰੀ ਜ਼ਰੂਰਤਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਵਧੀਆਂ ਕੀਮਤਾਂ 1 ਜਨਵਰੀ 2024 ਤੋਂ ਲਾਗੂ ਹੋਣਗੀਆਂ। ਮਾਰੂਤੀ ਸੁਜ਼ੂਕੀ ਨੇ ਕੀਮਤ ਵਾਧੇ ਦੇ ਪੈਮਾਨੇ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਇਹ ਜਾਣਕਾਰੀ ਦਿੱਤੀ ਹੈ ਕਿ ਮਾਡਲ ਦੇ ਅਨੁਸਾਰ ਕੀਮਤਾਂ ਵੱਖਰੇ ਤੌਰ ‘ਤੇ ਵਧਾਈਆਂ ਜਾਣਗੀਆਂ।

 ਮਾਰੂਤੀ ਸੁਜ਼ੂਕੀ ਨੇ ਇਸ ਸਾਲ ਤੀਜੀ ਵਾਰ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਸਾਰੇ ਮਾਡਲਾਂ ਦੀਆਂ ਐਕਸ-ਸ਼ੋਰੂਮ ਕੀਮਤਾਂ ਵਧਾ ਦਿੱਤੀਆਂ ਗਈਆਂ ਸਨ। ਇਸ ਦੇ ਨਾਲ ਹੀ, 16 ਜਨਵਰੀ, 2023 ਨੂੰ, ਸਾਰੇ ਮਾਡਲਾਂ ਦੀਆਂ ਐਕਸ-ਸ਼ੋਰੂਮ ਕੀਮਤਾਂ ਵਿੱਚ 1.1% ਦਾ ਵਾਧਾ ਕੀਤਾ ਗਿਆ ਸੀ। ਉਦੋਂ ਵੀ ਇਨਪੁਟ ਲਾਗਤ ਵਧਣ ਕਾਰਨ ਵਾਹਨਾਂ ਦੀਆਂ ਕੀਮਤਾਂ ਵਧਾਈਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...