November 17, 2026, 12:20 am
----------- Advertisement -----------
HomeNewsBreaking Newsਪੰਜਾਬ 'ਚ ਜਨਵਰੀ 'ਚ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ, 7 ਜਨਵਰੀ ਤੱਕ...

ਪੰਜਾਬ ‘ਚ ਜਨਵਰੀ ‘ਚ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ, 7 ਜਨਵਰੀ ਤੱਕ ਅੰਤਿਮ ਵੋਟਰ ਸੂਚੀ ਬਣਾਉਣ ਦੇ ਹੁਕਮ

Published on

----------- Advertisement -----------
  • ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜਿਆ ਗਿਆ

ਚੰਡੀਗੜ੍ਹ, 11 ਦਸੰਬਰ 2023 – ਪੰਜਾਬ ਸਰਕਾਰ ਜਨਵਰੀ 2024 ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਹੋਣ ਵਾਲੀਆਂ ਪਿੰਡ-ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਵਿੱਚ ਸਰਕਾਰ ਨੇ 6 ਮਹੀਨੇ ਪਹਿਲਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ ਫੈਸਲੇ ਨੂੰ ਲੈ ਲਿਆ ਸੀ।

ਪੰਜਾਬ ਚੋਣ ਕਮਿਸ਼ਨ ਵੱਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ 11 ਦਸੰਬਰ ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ।

ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿੱਚ 5 ਜਨਵਰੀ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ। ਅੰਤਿਮ ਵੋਟਰ ਸੂਚੀ 7 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤਰ੍ਹਾਂ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ, ਜਿਨ੍ਹਾਂ ਵਿੱਚ ਚੋਣਾਂ ਹੋਣੀਆਂ ਹਨ, 13,268 ਹੈ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਅਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲ ਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿਚ ਦੇਰੀ ਨਹੀਂ ਕਰਨਾ ਚਾਹੁੰਦੀ ਅਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿਚ ਹੀ ਕਰਵਾਈਆਂ ਜਾ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...