November 17, 2026, 12:12 pm
----------- Advertisement -----------
HomeNewsBreaking Newsਪੰਜਾਬੀਆਂ ਲਈ ਆਸਟ੍ਰੇਲੀਆ ਜਾਣਾ ਹੋਵੇਗਾ ਔਖਾ, ਸਰਕਾਰ ਨੇ ਕਿਹਾ- ਪ੍ਰਵਾਸ ਨਿਯਮ ਹੋਣਗੇ...

ਪੰਜਾਬੀਆਂ ਲਈ ਆਸਟ੍ਰੇਲੀਆ ਜਾਣਾ ਹੋਵੇਗਾ ਔਖਾ, ਸਰਕਾਰ ਨੇ ਕਿਹਾ- ਪ੍ਰਵਾਸ ਨਿਯਮ ਹੋਣਗੇ ਸਖ਼ਤ, ਅੱਧੀ ਰਹਿ ਜਾਵੇਗੀ ਪ੍ਰਵਾਸੀਆਂ ਦੀ ਗਿਣਤੀ

Published on

----------- Advertisement -----------
  • ਸਰਕਾਰ ਮਾਈਗ੍ਰੇਸ਼ਨ ਪ੍ਰਣਾਲੀ ਨੂੰ ਠੀਕ ਕਰਨ ‘ਤੇ ਕਰ ਰਹੀ ਹੈ ਵਿਚਾਰ

ਚੰਡੀਗੜ੍ਹ, 11 ਦਸੰਬਰ 2023 – ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਵੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਜਾ ਰਿਹਾ ਹੈ। ਇਹ ਫੈਸਲਾ ਭਾਰਤੀਆਂ ਅਤੇ ਖਾਸ ਕਰਕੇ ਆਸਟ੍ਰੇਲੀਆ ਜਾਣ ਦੀ ਸੋਚ ਰਹੇ ਪੰਜਾਬੀਆਂ ਲਈ ਮੁਸ਼ਕਿਲ ਵਾਲਾ ਹੋਵੇਗਾ। ਆਸਟ੍ਰੇਲੀਆਈ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਘੱਟ ਹੁਨਰ ਵਾਲੇ ਕਾਮਿਆਂ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗੀ। ਜਿਸ ਕਾਰਨ ਅਗਲੇ 2 ਸਾਲਾਂ ‘ਚ ਪ੍ਰਵਾਸੀਆਂ ਦੀ ਗਿਣਤੀ ਅੱਧੀ ਰਹਿ ਜਾਵੇਗੀ, ਕਿਉਂਕਿ ਸਰਕਾਰ ਮਾਈਗ੍ਰੇਸ਼ਨ ਪ੍ਰਣਾਲੀ ਨੂੰ ਠੀਕ ਕਰਨ ‘ਤੇ ਵਿਚਾਰ ਕਰ ਰਹੀ ਹੈ।

ਆਸਟਰੇਲੀਆ ਦੀ ਮੀਡੀਆ ਏਜੰਸੀ ਰਾਇਟਰਜ਼ ਦੇ ਅਨੁਸਾਰ, ਨਵੀਂ ਨੀਤੀਆਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਟੈਸਟਾਂ ਵਿੱਚ ਉੱਚ ਦਰਜਾਬੰਦੀ ਪ੍ਰਾਪਤ ਕਰਨ ਦੀ ਜ਼ਰੂਰਤ ਹੋਏਗੀ ਅਤੇ ਇੱਕ ਵਿਦਿਆਰਥੀ ਦੀ ਦੂਜੀ ਵੀਜ਼ਾ ਅਰਜ਼ੀ ‘ਤੇ ਵਧੇਰੇ ਜਾਂਚ ਹੋਵੇਗੀ, ਜਿਸ ਨਾਲ ਉਨ੍ਹਾਂ ਦੇ ਠਹਿਰਣ ਦੇ ਸਮੇਂ ਨੂੰ ਲੰਮਾ ਕਰ ਸਕਦਾ ਹੈ।

ਆਸਟ੍ਰੇਲੀਆ ਦੇ ਗ੍ਰਹਿ ਮਾਮਲਿਆਂ ਦੀ ਮੰਤਰੀ ਕਲੇਰ ਓ’ਨੀਲ ਨੇ ਇੱਕ ਮੀਡੀਆ ਬ੍ਰੀਫਿੰਗ ਦੌਰਾਨ ਕਿਹਾ – ਸਾਡੀ ਰਣਨੀਤੀ ਮਾਈਗ੍ਰੇਸ਼ਨ ਸੰਖਿਆ ਨੂੰ ਆਮ ਵਾਂਗ ਲਿਆਏਗੀ, ਪਰ ਇਹ ਸਿਰਫ ਸੰਖਿਆਵਾਂ ਅਤੇ ਇਸ ਸਮੇਂ ਸਾਡੇ ਦੇਸ਼ ਵਿੱਚ ਹੋ ਰਹੇ ਮਾਈਗ੍ਰੇਸ਼ਨ ਦੇ ਅਨੁਭਵ ਬਾਰੇ ਨਹੀਂ ਹੈ। ਇਹ ਆਸਟ੍ਰੇਲੀਆ ਦੇ ਭਵਿੱਖ ਬਾਰੇ ਹੈ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਸਟ੍ਰੇਲੀਆ ਦੇ ਮਾਈਗ੍ਰੇਸ਼ਨ ਸੰਖਿਆ ਨੂੰ ਟਿਕਾਊ ਪੱਧਰ ‘ਤੇ ਵਾਪਸ ਲਿਆਉਣ ਦੀ ਲੋੜ ਹੈ।

ਗ੍ਰਹਿ ਮਾਮਲਿਆਂ ਦੇ ਮੰਤਰੀ ਓ’ਨੀਲ ਨੇ ਕਿਹਾ ਕਿ ਸਰਕਾਰ ਦੇ ਸੁਧਾਰ ਪਹਿਲਾਂ ਹੀ ਵਿਦੇਸ਼ੀ ਪ੍ਰਵਾਸ ‘ਤੇ ਦਬਾਅ ਪਾ ਰਹੇ ਹਨ। ਇਹ ਮਾਈਗ੍ਰੇਸ਼ਨ ਗਿਣਤੀ ਵਿੱਚ ਸੰਭਾਵਿਤ ਗਿਰਾਵਟ ਵਿੱਚ ਯੋਗਦਾਨ ਪਾਵੇਗਾ।

ਇਹ ਫੈਸਲਾ 2022-23 ਵਿੱਚ ਇਮੀਗ੍ਰੇਸ਼ਨ ਦੇ ਰਿਕਾਰਡ 5.10 ਲੱਖ ਤੱਕ ਪਹੁੰਚਣ ਦੀ ਸੰਭਾਵਨਾ ਤੋਂ ਬਾਅਦ ਆਇਆ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਨਵੀਂ ਨੀਤੀ ਤੋਂ ਬਾਅਦ, ਇਹ ਅੰਕੜਾ 2024-25 ਅਤੇ 2025-26 ਵਿੱਚ ਘਟ ਕੇ ਲਗਭਗ 2.5 ਲੱਖ ਰਹਿ ਜਾਣ ਦੀ ਉਮੀਦ ਹੈ, ਜੋ ਕਿ ਕੋਵਿਡ ਮਿਆਦ ਤੋਂ ਪਹਿਲਾਂ ਦੇ ਪੱਧਰ ਦੇ ਅਨੁਸਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...