November 24, 2026, 5:41 pm
----------- Advertisement -----------
HomeNewsLatest Newsਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ

ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 11 ਦਸੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ।

ਇਹ ਫੈਸਲਾ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ।

ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ.ਸੀ.ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...