November 15, 2026, 1:49 am
----------- Advertisement -----------
HomeNewsBreaking Newsਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਅੱਜ, ਜਾਣੋ ਮੌਸਮ ਤੇ ਸੰਭਾਵਿਤ...

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਅੱਜ, ਜਾਣੋ ਮੌਸਮ ਤੇ ਸੰਭਾਵਿਤ Playing 11

Published on

----------- Advertisement -----------

ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਖੇਡਿਆ ਜਾਵੇਗਾ। ਕੇਬੇਰਾ ਦੇ ਪੋਰਟ ਐਲਿਜ਼ਾਬੈਥ ਮੈਦਾਨ ‘ਤੇ ਮੈਚ ਰਾਤ 8:30 ਵਜੇ ਸ਼ੁਰੂ ਹੋਵੇਗਾ, ਟਾਸ ਰਾਤ 8:00 ਵਜੇ ਹੋਵੇਗਾ। ਪਹਿਲਾ ਟੀ-20 ਮੈਚ 10 ਦਸੰਬਰ ਨੂੰ ਮੀਂਹ ਕਾਰਨ ਰੱਦ ਹੋ ਗਿਆ ਸੀ ਅਤੇ ਦੂਜੇ ਟੀ-20 ‘ਤੇ ਵੀ ਮੀਂਹ ਦਾ ਖਤਰਾ ਮੰਡਰਾ ਰਿਹਾ ਹੈ।
ਅੱਜ ਦਾ ਮੈਚ ਜਿੱਤਣ ਵਾਲੀ ਟੀਮ 3-ਟੀ-20 ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਵੇਗੀ। ਇਸ ਮੈਦਾਨ ‘ਤੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ ਮੈਚ ਖੇਡਿਆ ਜਾ ਰਿਹਾ ਹੈ। ਅਜਿਹੇ ‘ਚ ਟੀਮ ਇੰਡੀਆ ਦੀ ਯੁਵਾ ਬ੍ਰਿਗੇਡ ਜਿੱਤ ਦਰਜ ਕਰਕੇ ਅੱਗੇ ਵਧਣਾ ਚਾਹੇਗੀ। ਦੂਜੇ ਪਾਸੇ ਮੇਜ਼ਬਾਨ ਟੀਮ ਵੀ ਸੀਰੀਜ਼ ‘ਚ ਅੱਗੇ ਰਹਿਣਾ ਚਾਹੇਗੀ।
ਜੇ ਮੌਸਮ ਦੀ ਗੱਲ ਕੀਤੀ ਜਾਏ ਤਾਂ ਮੰਗਲਵਾਰ ਨੂੰ ਪੋਰਟ ਐਲਿਜ਼ਾਬੇਥ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ 70 ਫੀਸਦੀ ਤੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦਿਨ ਭਰ ਬੱਦਲ ਛਾਏ ਰਹਿਣਗੇ ਅਤੇ 1.9 ਮਿਲੀਮੀਟਰ ਮੀਂਹ ਪੈ ਸਕਦਾ ਹੈ। ਅਜਿਹੇ ‘ਚ ਦੂਜੇ ਮੈਚ ‘ਚ ਵੀ ਪ੍ਰਸ਼ੰਸਕ ਨਿਰਾਸ਼ ਹੋ ਸਕਦੇ ਹਨ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਵਿੰਦਰ ਜਡੇਜਾ, ਕੁਲਦੀਪ ਯਾਦਵ/ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ ਅਤੇ ਮੁਹੰਮਦ ਸਿਰਾਜ।
ਦੱਖਣੀ ਅਫਰੀਕਾ: ਏਡਨ ਮਾਰਕਰਮ (ਕਪਤਾਨ), ਰੀਜ਼ਾ ਹੈਂਡਰਿਕਸ, ਮੈਥਿਊ ਬ੍ਰੈਟਜ਼ਕੀ/ਟ੍ਰਿਸਟਨ ਸਟੱਬਸ, ਹੇਨਰਿਕ ਕਲਾਸਨ, ਡੇਵਿਡ ਮਿਲਰ, ਡੋਨੋਵਨ ਫਰੇਰਾ, ਮਾਰਕੋ ਯੈਨਸਨ/ਐਂਡੀਲੇ ਫੇਲੂਕੋਏ, ਕੇਸ਼ਵ ਮਹਾਰਾਜ, ਗੇਰਾਲਡ ਕੋਏਟਜ਼ੀ, ਨੰਦਰੇ ਬਰਗਰ, ਤਬਰੇਜ਼ ਸ਼ਮਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...