October 31, 2026, 3:41 am
----------- Advertisement -----------
HomeNewsBreaking Newsਦਿੱਲੀ Connaught Place ਤੇ ਇਸ ਦੇ ਆਲੇ-ਦੁਆਲੇ ਪਾਰਕਿੰਗ ਹੋਈ ਮਹਿੰਗੀ, ਦੇਣਾ ਪਵੇਗਾ...

ਦਿੱਲੀ Connaught Place ਤੇ ਇਸ ਦੇ ਆਲੇ-ਦੁਆਲੇ ਪਾਰਕਿੰਗ ਹੋਈ ਮਹਿੰਗੀ, ਦੇਣਾ ਪਵੇਗਾ ਦੁੱਗਣਾ ਕਿਰਾਇਆ

Published on

----------- Advertisement -----------

ਦਿੱਲੀ ‘ਚ ਕਈ ਥਾਵਾਂ ‘ਤੇ ਪਾਰਕਿੰਗ ਮਹਿੰਗੀ ਹੋ ਗਈ ਹੈ। ਨਵੀਂ ਦਿੱਲੀ ਮਿਉਂਸਪਲ ਕੌਂਸਲ (ਐਨਡੀਐਮਸੀ) ਨੇ ਕਨਾਟ ਪਲੇਸ, ਮੰਡੀ ਹਾਊਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਿੱਜੀ ਠੇਕੇਦਾਰਾਂ ਦੁਆਰਾ ਚਲਾਏ ਜਾ ਰਹੇ 91 ਪਾਰਕਿੰਗ ਸਥਾਨਾਂ ਵਿੱਚ ਪਾਰਕਿੰਗ ਚਾਰਜ ਦੁੱਗਣੇ ਕਰ ਦਿੱਤੇ ਹਨ। 4 ਪਹੀਆ ਵਾਹਨਾਂ ਲਈ ਪਾਰਕਿੰਗ ਚਾਰਜ ਵਧਾ ਕੇ 40 ਰੁਪਏ ਪ੍ਰਤੀ ਘੰਟਾ ਕਰ ਦਿੱਤਾ ਗਿਆ ਹੈ, ਜੋ ਅਗਲੇ ਸਾਲ 31 ਜਨਵਰੀ ਤੱਕ ਲਾਗੂ ਰਹੇਗਾ।
ਫਿਲਹਾਲ 4-ਪਹੀਆ ਵਾਹਨਾਂ ਲਈ NDMC ਪਾਰਕਿੰਗ ਸਥਾਨਾਂ ‘ਤੇ 20 ਰੁਪਏ ਪ੍ਰਤੀ ਘੰਟਾ ਅਤੇ ਵੱਧ ਤੋਂ ਵੱਧ 100 ਰੁਪਏ ਪ੍ਰਤੀ ਦਿਨ ਚਾਰਜ ਕੀਤਾ ਜਾਂਦਾ ਹੈ। ਜਦੋਂਕਿ ਦੋਪਹੀਆ ਵਾਹਨਾਂ ਲਈ 10 ਰੁਪਏ ਪ੍ਰਤੀ ਘੰਟਾ ਅਤੇ 50 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਵਸੂਲੇ ਜਾਂਦੇ ਹਨ। ਪਾਰਕਿੰਗ ਚਾਰਜ ਵਧਾਉਣ ਦਾ ਇਹ ਕਦਮ ਪ੍ਰਦੂਸ਼ਣ ਰੋਕੂ GRAP ਸਟੇਜ II ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ।
ਇਸ ਤੋਂ ਪਹਿਲਾਂ ਪਿਛਲੇ ਮਹੀਨੇ ਐਨਡੀਐਮਸੀ ਨੇ ਕੌਂਸਲ ਖੇਤਰ ਦੇ ਦੱਖਣੀ ਜ਼ੋਨ ਵਿੱਚ ਆਪਣੇ ਕਰਮਚਾਰੀਆਂ ਦੁਆਰਾ ਪ੍ਰਬੰਧਿਤ 38 ਪਾਰਕਿੰਗ ਲਾਟਾਂ ਦੇ ਖਰਚੇ ਦੁੱਗਣੇ ਕਰਨ ਦੇ ਆਦੇਸ਼ ਦਿੱਤੇ ਸਨ। ਇਨ੍ਹਾਂ ਵਿੱਚ ਦੱਤਾ ਮਾਰਗ, ਖਾਨ ਮਾਰਕੀਟ, ਸਰੋਜਨੀ ਨਗਰ, ਚਾਣਕਿਆਪੁਰੀ, ਆਈਐਨਏ ਅਤੇ ਯਸ਼ਵੰਤ ਪਲੇਸ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...