October 14, 2026, 10:30 pm
----------- Advertisement -----------
HomeNewsBreaking Newsਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਆਪ’ ਸਰਕਾਰ ਨੇ ਪੰਜਾਬ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਆਪ’ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਦਿੱਤਾ ਜਵਾਬ, ਕਿਹਾ –  ਇਸ ਸਕੀਮ ਲਈ 40 ਕਰੋੜ ਰੁਪਏ ਦਾ ਰੱਖਿਆ ਬਜਟ

Published on

----------- Advertisement -----------

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਿੱਤਾ ਹੈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਿਲਹਾਲ ਸਿਰਫ ਇੱਕ ਟਰੇਨ ਬੁੱਕ ਕੀਤੀ ਗਈ ਹੈ। ਸਰਕਾਰ ਇਸ ਸਕੀਮ ਨੂੰ ਬੈਲੇਂਸ ਬਣਾ ਕੇ ਚਲਾ ਰਹੀ ਹੈ,ਯਾਤਰਾ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਰਾਜ ਨਹੀਂ ਹੈ । ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਰਕਾਰ ਵੀ ਅਜਿਹੀਆਂ ਯਾਤਰਾਵਾਂ ਕਰਵਾ ਰਹੀਆਂ ਹੈ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਹੈ।

 ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਸਕੀਮ 27 ਨਵੰਬਰ ਨੂੰ ਗੁਰਪੁਰਵ ‘ਤੇ ਸ਼ੁਰੂ ਕੀਤੀ ਸੀ। ਸਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰੇਲ ਭੇਜੀ ਗਈ। ਇਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ਼ ਅਤੇ ਹੋਰ ਥਾਵਾਂ ਦੇ ਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ ਬੱਸ ਰਾਹੀਂ ਲੋਕ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਹਰ 8ਵੇਂ ਦਿਨ 13 ਹਜ਼ਾਰ ਸ਼ਰਧਾਲੂ ਰੇਲ ਰਾਹੀਂ ਯਾਤਰਾ ਕਰਨਗੇ। ਇਸ ਦੇ ਨਾਲ ਹੀ 10 ਬੱਸਾਂ ਵਿੱਚ ਰੋਜ਼ਾਨਾ 43 ਸ਼ਰਧਾਲੂ ਸਫਰ ਕਰ ਸਕਣਗੇ। 

 ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਦੇ ਸਮਾਜ ਸੇਵੀ ਪਰਵਿੰਦਰ ਕਿਤਨਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਯਾਤਰਾ ‘ਤੇ ਟੈਕਸ ਦਾਤਿਆਂ ਦਾ ਪੈਸਾ ਖਰਚ ਕਰ ਰਹੀ ਹੈ। ਇਸ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਫਜ਼ੂਲ ਖਰਚੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...