September 13, 2026, 9:54 pm
----------- Advertisement -----------
HomeNewsBreaking Newsਤੱਥਾਂ ਦੀ ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਵੀ ਦੇਰੀ ਨਾ...

ਤੱਥਾਂ ਦੀ ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਵੀ ਦੇਰੀ ਨਾ ਕੀਤੀ ਜਾਵੇ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 12 ਦਸੰਬਰ (ਬਲਜੀਤ ਮਰਵਾਹਾ): ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਲਿਆਉਣ ਅਤੇ ਇਹਨਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਪ੍ਰਾਪਤ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੌਰਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦਿੜ੍ਹਬਾ ਪਾਰਕ ਲਈ ਵਿਕਾਸ ਯੋਜਨਾ ਅਨੁਸਾਰ ਪਖਾਨੇ, ਚਾਰਦੀਵਾਰੀ ਦਾ ਨਿਰਮਾਣ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਲੈਂਡਸਕੇਪਿੰਗ, ਵਾਕਿੰਗ ਟਰੈਕ, ਗਾਰਡ ਕੁਆਟਰ ਵੀ ਬਣਾਏ ਜਾਣਗੇ। ਇਸ ਦੇ ਨਾਲ ਹੀ ਫਰਵਰੀ ਦੇ ਅੱਧ ਤੋਂ ਬਾਅਦ ਪੌਦੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਉਦੋਂ ਤੱਕ ਸਰਦੀਆਂ ਦਾ ਮੌਸਮ ਖਤਮ ਹੋ ਜਾਵੇਗਾ।

ਜੰਗਲਾਤ ਸੰਭਾਲ ਐਕਟ, 1980 ਤਹਿਤ ਐਨ.ਓ.ਸੀਜ਼ ਦਾ ਮੁੱਦਾ ਉਠਾਉਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਤੱਥਾਂ ਦੀ ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੂਬੇ ਦੇ ਹਿੱਤਾਂ ਲਈ ਅਧਿਕਾਰੀਆਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਉਤਸ਼ਾਹਿਤ ਕਰਦਿਆਂ ਮੰਤਰੀ ਨੇ ਪਠਾਨਕੋਟ ਵਿੱਚ ਕਥਲੌਰ ਜੰਗਲੀ ਜੀਵ ਰੱਖ ਦੇ ਵਿਕਾਸ ਅਤੇ ਵਲਚਰ ਰੈਸਟੋਰੈਂਟ ਦੀ ਢੁਕਵੀਂ ਸਾਂਭ-ਸੰਭਾਲ ਤੋਂ ਇਲਾਵਾ ਕੰਢੀ ਖੇਤਰਾਂ ਵਿੱਚ ਕੁਦਰਤੀ ਤਰੀਕੇ ਨਾਲ ਪੌਦੇ ਲਗਾਉਣ ਦੇ ਵਿਕਲਪ ਤਲਾਸ਼ਣ ‘ਤੇ ਜ਼ੋਰ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਸੀ.ਸੀ.ਐਫ.(ਐਫ.ਸੀ.ਏ.) ਬਸੰਤਾ ਰਾਜ ਕੁਮਾਰ ਅਤੇ ਕੰਜ਼ਰਵੇਟਰ ਆਫ਼ ਫਾਰੈਸਟ (ਸਾਊਥ ਸਰਕਲ) ਅਜੀਤ ਕੁਲਕਰਨੀ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...