June 19, 2026, 2:51 am
----------- Advertisement -----------
HomeNewsBreaking Newsਸਾਵਿਤਰੀ ਜਿੰਦਲ ਦੇਸ਼ ਦੇ ਟੌਪ-5 ਅਮੀਰਾਂ ਦੀ ਸੂਚੀ ਵਿੱਚ ਪੰਜਵੇਂ ਸਥਾਨ 'ਤੇ...

ਸਾਵਿਤਰੀ ਜਿੰਦਲ ਦੇਸ਼ ਦੇ ਟੌਪ-5 ਅਮੀਰਾਂ ਦੀ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਪਹੁੰਚੀ, ਜਾਣੋ ਕਿੰਨੀ ਹੈ ਕੁੱਲ ਜਾਇਦਾਦ

Published on

----------- Advertisement -----------

 ਹਰਿਆਣਾ ਦੀ ਰਹਿਣ ਵਾਲੀ ਸਾਵਿਤਰੀ ਜਿੰਦਲ ਹੁਣ ਦੇਸ਼ ਦੇ ਟੌਪ-5 ਅਮੀਰਾਂ ਦੀ ਸੂਚੀ ਵਿੱਚ ਪੰਜਵੇਂ ਸਥਾਨ ‘ਤੇ ਪਹੁੰਚ ਗਈ ਹੈ। ਬਲੂਮਬਰਗ ਬਿਲੇਨਿਅਰ ਇੰਡੈਕਸ ਦੇ ਅਨੁਸਾਰ, ਜਿੰਦਲ ਗਰੁੱਪ ਦੀ ਚੇਅਰਮੈਨ ਸਾਵਿਤਰੀ ਜਿੰਦਲ ਦੀ ਕੁੱਲ ਜਾਇਦਾਦ $ 25 ਬਿਲੀਅਨ ਤੱਕ ਪਹੁੰਚ ਗਈ ਹੈ। ਪਿਛਲੇ 2 ਸਾਲਾਂ ‘ਚ ਉਸ ਦੀ ਜਾਇਦਾਦ ‘ਚ ਭਾਰੀ ਵਾਧਾ ਹੋਇਆ ਹੈ। 

2020 ਵਿੱਚ ਫੋਰਬਸ ਦੀ ਸੂਚੀ ਵਿੱਚ ਸਾਵਿਤਰੀ ਜਿੰਦਲ 349ਵੇਂ ਸਥਾਨ ਉੱਤੇ ਸੀ। ਇਸ ਤੋਂ ਬਾਅਦ ਅਗਲੇ ਸਾਲ 2021 ‘ਚ ਇਹ 234ਵੇਂ ਅਤੇ 2022 ‘ਚ 91ਵੇਂ ਨੰਬਰ ‘ਤੇ ਪਹੁੰਚ ਗਿਆ। ਕੁਝ ਸਾਲਾਂ ਵਿੱਚ ਹੀ ਸਾਵਿਤਰੀ ਜਿੰਦਲ ਦਾ ਕਾਰੋਬਾਰ ਕਾਫੀ ਵਧ ਗਿਆ। 

ਦੱਸ ਦ਼ਈਏ ਕਿ ਸਾਵਿਤਰੀ ਜਿੰਦਲ ਹਿਸਾਰ ਦੀ ਰਹਿਣ ਵਾਲੀ ਹੈ। ਉਨ੍ਹਾਂ ਦੇ ਪਤੀ ਓਮਪ੍ਰਕਾਸ਼ ਜਿੰਦਲ ਨੇ ਜਿੰਦਲ ਗਰੁੱਪ ਦੀ ਸਥਾਪਨਾ ਕੀਤੀ ਸੀ। ਇਸ ਗਰੁੱਪ ਦਾ ਦੇਸ਼-ਵਿਦੇਸ਼ ਵਿੱਚ ਵੱਡਾ ਕਾਰੋਬਾਰ ਹੈ। ਪਹਿਲਾਂ ਓਮਪ੍ਰਕਾਸ਼ ਜਿੰਦਲ ਗਰੁੱਪ ਨੂੰ ਸੰਭਾਲਦਾ ਸੀ, ਪਰ 2005 ਵਿੱਚ ਹਰਿਆਣਾ ਵਿੱਚ ਹੈਲੀਕਾਪਟਰ ਹਾਦਸੇ ਕਾਰਨ ਉਸ ਦੀ ਮੌਤ ਹੋ ਗਈ ਸੀ। ਉਦੋਂ ਤੋਂ ਸਾਵਿਤਰੀ ਜਿੰਦਲ ਜਿੰਦਲ ਗਰੁੱਪ ਦੀ ਕਮਾਨ ਸੰਭਾਲ ਰਹੀ ਹੈ।

ਉਨ੍ਹਾਂ ਦੇ ਪਤੀ ਓਮਪ੍ਰਕਾਸ਼ ਜਿੰਦਲ ਹੁੱਡਾ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਮਰਨ ਵੇਲੇ ਵੀ ਉਹ ਸਰਕਾਰ ਵਿੱਚ ਮੰਤਰੀ ਸੀ। ਇਸ ਤੋਂ ਬਾਅਦ ਸਾਵਿਤਰੀ ਜਿੰਦਲ ਨੇ ਖੁਦ ਹਿਸਾਰ ਤੋਂ ਵਿਧਾਨ ਸਭਾ ਚੋਣ ਲੜੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਨਵੀਨ ਜਿੰਦਲ 2005 ‘ਚ ਕਾਂਗਰਸ ਦੀ ਟਿਕਟ ‘ਤੇ ਪਹਿਲੀ ਵਾਰ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਬਣੇ ਸਨ। 2009 ‘ਚ ਲਗਾਤਾਰ ਦੂਜੀ ਵਾਰ ਸੰਸਦ ਮੈਂਬਰ ਬਣੇ। ਇਸ ਦੇ ਨਾਲ ਹੀ 2013 ਵਿੱਚ ਸਾਵਿਤਰੀ ਜਿੰਦਲ ਸਾਬਕਾ ਸੀਐਮ ਭੂਪੇਂਦਰ ਸਿੰਘ ਹੁੱਡਾ ਦੀ ਸਰਕਾਰ ਵਿੱਚ ਵੀ ਕੈਬਨਿਟ ਮੰਤਰੀ ਸੀ। 2014 ਵਿੱਚ ਸਾਵਿਤਰੀ ਜਿੰਦਲ ਅਤੇ ਨਵੀਨ ਜਿੰਦਲ ਦੋਵੇਂ ਹੀ ਚੋਣਾਂ ਹਾਰ ਗਏ ਸਨ। ਉਦੋਂ ਤੋਂ ਉਹ ਰਾਜਨੀਤੀ ਤੋਂ ਦੂਰ ਹਨ। 

ਸਾਵਿਤਰੀ ਜਿੰਦਲ ਦਾ ਜਨਮ 20 ਮਾਰਚ 1950 ਨੂੰ ਤਿਨਸੁਕੀਆ, ਅਸਾਮ ਵਿੱਚ ਹੋਇਆ ਸੀ। ਉਸਦਾ ਵਿਆਹ 1970 ਵਿੱਚ ਜਿੰਦਲ ਗਰੁੱਪ ਦੇ ਸੰਸਥਾਪਕ ਓਮਪ੍ਰਕਾਸ਼ ਜਿੰਦਲ ਨਾਲ ਹੋਇਆ ਸੀ। ਉਸ ਦੇ 9 ਬੱਚੇ ਹਨ। ਜਦੋਂ ਉਹ 55 ਸਾਲਾਂ ਦੀ ਸੀ ਤਾਂ ਉਸ ਦੇ ਪਤੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। ਆਪਣੇ ਪਤੀ ਦੀ ਮੌਤ ਤੋਂ ਬਾਅਦ ਸਾਵਿਤਰੀ ਜਿੰਦਲ ਨੇ ਸਾਰਾ ਕਾਰੋਬਾਰ ਸੰਭਾਲ ਲਿਆ। 

ਮੀਡੀਆ ਰਿਪੋਰਟਾਂ ਮੁਤਾਬਕ ਸਾਵਿਤਰੀ ਜਿੰਦਲ ਕਦੇ ਕਾਲਜ ਨਹੀਂ ਗਈ ਪਰ ਆਪਣੇ ਪਤੀ ਦੀ ਮੌਤ ਤੋਂ ਬਾਅਦ ਇੰਨੇ ਵੱਡੇ ਕਾਰੋਬਾਰ ਦੀ ਸਾਰੀ ਜ਼ਿੰਮੇਵਾਰੀ ਉਨ੍ਹਾਂ ਨੇ ਖੁਦ ਸੰਭਾਲ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...