November 19, 2026, 12:03 pm
----------- Advertisement -----------
HomeNewsBreaking Newsਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ

ਲੀਚੀ ਉਤਪਾਦਕਾਂ ਦੀਆਂ ਸਮੱਸਿਆਵਾਂ ਛੇਤੀ ਕਰਾਂਗੇ ਹੱਲ: ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 13 ਦਸੰਬਰ (ਬਲਜੀਤ ਮਰਵਾਹਾ) : ਪੰਜਾਬ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੁੱਖ ਮੰਤਰੀ ਮਾਨ ਦੇ ਸੁਪਨੇ ਨੂੰ ਪੂਰਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਲੀਚੀ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ।

ਇੱਥੇ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਵੱਲੋਂ ਲੀਚੀ ਦੇ ਬਾਗ਼ਾਂ ਲਈ ਅਪ੍ਰੈਲ ਅਤੇ ਮਈ ਦੇ ਪੀਕ ਸੀਜ਼ਨ ਦੌਰਾਨ ਰਾਤ ਸਮੇਂ ਨਿਰੰਤਰ 10 ਘੰਟੇ ਬਿਜਲੀ ਸਪਲਾਈ ਦੇਣ ਦੀ ਮੰਗ ਸਬੰਧੀ ਪੀ.ਐਸ.ਪੀ.ਸੀ.ਐਲ. ਦੇ ਚੀਫ਼ ਇੰਜੀਨੀਅਰ ਸਤਿੰਦਰ ਸ਼ਰਮਾ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਮੰਗ ਨੂੰ ਤਰਜੀਹੀ ਤੌਰ ‘ਤੇ ਪੂਰੀ ਕਰਨ। ਕੈਬਨਿਟ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਸਕੱਤਰ ਚੰਦਰ ਗੇਂਦ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਨਹਿਰਾਂ ਅਤੇ ਮਾਈਨਰਾਂ ਆਦਿ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਗਰਮੀਆਂ ਦੇ ਮੌਸਮ ਵਿੱਚ ਲੀਚੀ ਬਾਗ਼ਬਾਨਾਂ ਨੂੰ ਨਿਰਵਿਘਨ ਨਹਿਰੀ ਪਾਣੀ ਸਪਲਾਈ ਹੋ ਸਕੇ। ਉਨ੍ਹਾਂ ਕਿਹਾ ਕਿ ਮਾਰਚ ਅਤੇ ਅਪ੍ਰੈਲ ਦੌਰਾਨ ਨਹਿਰੀ ਵਿਭਾਗ ਵਲੋਂ ਨਹਿਰਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਨ ਨਾਲ ਬਾਗ਼ਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਨਹੀਂ ਮਿਲਦੀ ਅਤੇ ਫਲ ਦੀ ਉਪਜ ਪ੍ਰਭਾਵਤ ਹੁੰਦੀ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਐਗਰੋ ਦੇ ਜਨਰਲ ਮੈਨੇਜਰ ਰਣਬੀਰ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਉਹ ਲੀਚੀ ਦੇ ਨਿਰਯਾਤ ਦੀਆਂ ਸੰਭਾਵਨਾਵਾਂ ਤਲਾਸ਼ਣ ਤਾਂ ਜੋ ਸੂਬੇ ਦੇ ਨਾਲ-ਨਾਲ ਦੇਸ਼-ਵਿਦੇਸ਼ ਵਿੱਚ ਲੀਚੀ ਦਾ ਮੰਡੀਕਰਨ ਯਕੀਨੀ ਬਣਾਇਆ ਜਾ ਸਕੇ ਅਤੇ ਬਾਗ਼ਬਾਨ ਵਧ ਮੁਨਾਫ਼ਾ ਕਮਾ ਸਕਣ। ਇਸੇ ਤਰ੍ਹਾਂ ਉਨ੍ਹਾਂ ਮੀਟਿੰਗ ‘ਚ ਮੌਜੂਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੂੰ ਲੀਚੀ ਦੀਆਂ ਨਵੀਆਂ ਕਿਸਮਾਂ ਲਿਆਉਣ ਅਤੇ ਨਿਰਯਾਤ ਆਧਾਰਤ ਪੈਕੇਜਿੰਗ ਨੂੰ ਡਿਜ਼ਾਈਨ ਕਰਨ ਅਤੇ ਉਪਲਬਧ ਕਰਵਾਉਣ ਲਈ ਕਿਹਾ।

ਕਿਸਾਨਾਂ ਵੱਲੋਂ ਬਾਗ਼ਾਂ ਵਿੱਚ ਸੋਲਰ ਸਿਸਟਮ ਲਾਉਣ ਦੀ ਮੰਗ ਸਬੰਧੀ ਕੈਬਨਿਟ ਮੰਤਰੀ ਨੇ ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਰਾਜੇਸ਼ ਬਾਂਸਲ ਨੂੰ ਹਦਾਇਤ ਕੀਤੀ ਕਿ ਉਹ ਬਾਗ਼ਾਂ ਲਈ ਸੋਲਰ ਪੰਪ ਮੁਹੱਈਆ ਕਰਾਉਣ ਲਈ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਸਿਫ਼ਾਰਸ਼ ‘ਤੇ ਬਾਗ਼ਬਾਨਾਂ ਲਈ 500 ਤੋਂ 1000 ਸੋਲਰ ਪੰਪਾਂ ਦੀ ਗਿਣਤੀ ਨਿਰਧਾਰਤ ਕੀਤੀ ਜਾਵੇ।

ਕੈਬਨਿਟ ਮੰਤਰੀ ਨੇ ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲੇਂਦਰ ਕੌਰ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਲੀਚੀ ਅਸਟੇਟ ਵਿਖੇ ਵਿਸ਼ੇਸ਼ ਆਊਟਲੈਟ ਰਾਹੀਂ ਕਿਸਾਨਾਂ ਨੂੰ ਸਿਫਾਰਸ਼ ਕੀਤੀਆਂ ਵੱਖ-ਵੱਖ ਕੀਟਨਾਸ਼ਕ/ਉੱਲੀਨਾਸ਼ਕ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਮੰਤਰੀ ਨੇ ਕਿਹਾ ਕਿ ਉਹ ਲੀਚੀ ਅਸਟੇਟ ਨੂੰ ਵਾਧੂ ਫ਼ੰਡ ਮੁਹੱਈਆ ਕਰਵਾਉਣ ਲਈ ਅਗਲੇ ਦਿਨਾਂ ‘ਚ ਵਿੱਤ ਮੰਤਰੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਡਾਇਰੈਕਟਰ ਬਾਗ਼ਬਾਨੀ ਨੂੰ ਲੀਚੀ ਉਤਪਾਦਕਾਂ ਲਈ ਬੀਮਾ ਸਕੀਮ ਬਣਾਉਣ ਲਈ ਨੇੜ ਭਵਿੱਖ ਵਿੱਚ ਬੀਮਾ ਕੰਪਨੀਆਂ ਨਾਲ ਮੀਟਿੰਗ ਕਰਾਉਣ ਲਈ ਵੀ ਕਿਹਾ। ਜੌੜਾਮਾਜਰਾ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਲੀਚੀ ਦੇ ਬਾਗ਼ਾਂ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਾਉਣ ਦੀ ਯੋਜਨਾ ਤਿਆਰ ਕਰਨ ਆਖਿਆ ਬਾਗ਼ਬਾਨੀ ਮੰਤਰੀ ਨੇ ਕਿਸਾਨਾਂ ਨੂੰ ਕਲੱਸਟਰ ਬਣਾਉਣ ਅਤੇ ਸਾਂਝੇ ਤੌਰ ‘ਤੇ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਉਪਜ ਦੇ ਲਾਗਤ ਖ਼ਰਚੇ ਘਟਾਉਣ ਵਿੱਚ ਮਦਦ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...