September 29, 2026, 2:45 am
----------- Advertisement -----------
HomeNewsBreaking Newsਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 13 ਦਸੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ।

ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ।

ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ।

ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...