June 10, 2026, 6:59 am
----------- Advertisement -----------
HomeNewsLatest Newsਮਨੀਲਾ 'ਚ ਮੋਗੇ ਦੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱ.ਤਿਆ, ਪਿੰਡ...

ਮਨੀਲਾ ‘ਚ ਮੋਗੇ ਦੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱ.ਤਿਆ, ਪਿੰਡ ‘ਚ ਸੋਗ ਦੀ ਲਹਿਰ

Published on

----------- Advertisement -----------

ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ‘ਚ ਮੋਗਾ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਸੁਖਚੈਨ ਸਿੰਘ ਉਰਫ਼ ਚੈਨਾ ਵਾਸੀ ਪਿੰਡ ਲੰਡੇ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੌਲ ‘ਚ ਸੈਰ ਕਰਨ ਗਿਆ ਸੀ। ਜਿੱਥੇ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। 

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸੁਖਚੈਨ ਸਿੰਘ ਉਰਫ਼ ਚੈਨਾ 6 ਸਾਲ ਪਹਿਲਾਂ ਪੈਸੇ ਕਮਾਉਣ ਲਈ ਮਨੀਲਾ ਗਿਆ ਸੀ। ਉਸ ਦੀ ਇੱਕ 4 ਸਾਲ ਦੀ ਬੇਟੀ ਹੈ। ਉਸ ਦੀ ਪਤਨੀ ਕੁਝ ਦਿਨ ਪਹਿਲਾਂ ਆਪਣੀ ਲੜਕੀ ਨਾਲ ਸਹੁਰੇ ਪਿੰਡ ਆਈ ਸੀ।

ਸੂਚਨਾ ਮਿਲੀ ਸੀ ਕਿ ਸੁਖਚੈਨ ਆਪਣੇ ਦੋਸਤ ਨਾਲ ਮੌਲ ‘ਚ ਗਿਆ ਹੋਇਆ ਸੀ। ਉੱਥੇ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਸਿਰ ਵਿੱਚ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਦਾ ਸਾਥੀ ਜ਼ਖ਼ਮੀ ਹੋ ਗਿਆ। ਸੁਖਚੈਨ ਸਿੰਘ ਅਪਾਹਜ ਸੀ। ਸੁਖਚੈਨ ਸਿੰਘ ਦੀ ਮੌਤ ਦੀ ਖ਼ਬਰ ਨਾਲ ਉਨ੍ਹਾਂ ਦੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...