November 14, 2026, 10:44 pm
----------- Advertisement -----------
HomeNewsBreaking Newsਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਲਈ ਕੀਤਾ ਗਿਆ ਨਾਮਜ਼ਦ

ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਲਈ ਕੀਤਾ ਗਿਆ ਨਾਮਜ਼ਦ

Published on

----------- Advertisement -----------

ਰਾਸ਼ਟਰੀ ਖੇਡ ਪੁਰਸਕਾਰ ਲਈ ਨਾਮਜ਼ਦਗੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬੀਸੀਸੀਆਈ ਨੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਲਈ ਨਾਮਜ਼ਦ ਕੀਤਾ ਹੈ। 33 ਸਾਲਾ ਸ਼ਮੀ ਦਾ ਨਾਮ ਨਾਮਜ਼ਦਗੀਆਂ ਦੀ ਸ਼ੁਰੂਆਤੀ ਸੂਚੀ ਵਿੱਚ ਨਹੀਂ ਸੀ, ਇਸ ਲਈ ਬੀਸੀਸੀਆਈ ਨੇ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਉਸ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਖੇਡ ਪੁਰਸਕਾਰ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਤੋਂ ਬਾਅਦ ਸ਼ਮੀ ਨੂੰ ਅਰਜੁਨ ਐਵਾਰਡ ਲਈ ਨਾਮਜ਼ਦ ਕੀਤਾ ਗਿਆ। 

ਸ਼ਮੀ ਤੋਂ ਇਲਾਵਾ 16 ਹੋਰ ਖਿਡਾਰੀਆਂ ਨੂੰ ਵੀ ਅਰਜੁਨ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਸਾਤਵਿਕ ਸਾਈਰਾਜ, ਰੈਂਕੀ ਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਬੈਡਮਿੰਟਨ ਜੋੜੀ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਵਿਸ਼ਵ ਕੱਪ 2023 ‘ਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਨਾਂ ਦੀ ਸਿਫਾਰਿਸ਼ ਕੀਤੀ ਗਈ ਹੈ। ਉਸ ਨੇ 7 ਮੈਚਾਂ ਵਿੱਚ ਸਭ ਤੋਂ ਵੱਧ 24 ਵਿਕਟਾਂ ਲਈਆਂ। ਵਿਸ਼ਵ ਕੱਪ ਫਾਈਨਲ ‘ਚ ਹਾਰ ਤੋਂ ਬਾਅਦ ਪੀਐੱਮ ਮੋਦੀ ਜਦੋਂ ਟੀਮ ਇੰਡੀਆ ਦੇ ਡਰੈਸਿੰਗ ਰੂਮ ‘ਚ ਪਹੁੰਚੇ ਤਾਂ ਉਨ੍ਹਾਂ ਨੇ ਸ਼ਮੀ ਨੂੰ ਗਲੇ ਲਗਾਇਆ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਤਾਰੀਫ ਵੀ ਕੀਤੀ। 

ਸਾਤਵਿਕ-ਚਿਰਾਗ ਦੀ ਜੋੜੀ ਨੇ ਇਸ ਸਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਜੋੜੀ ਨੇ 3 BWF ਵਰਲਡ ਟੂਰ ਖਿਤਾਬ ਜਿੱਤੇ ਹਨ। ਇਸ ਜੋੜੀ ਨੇ ਇੰਡੋਨੇਸ਼ੀਆ ਸੁਪਰ 1000, ਕੋਰੀਆ ਸੁਪਰ 500 ਅਤੇ ਸਵਿਸ ਸੁਪਰ 300 ਦੇ ਖਿਤਾਬ ਜਿੱਤੇ ਹਨ। ਇਸ ਜੋੜੀ ਨੂੰ ਨਵੰਬਰ ਦੇ ਅਖੀਰ ਵਿੱਚ ਚਾਈਨਾ ਮਾਸਟਰਜ਼ 750 ਦੇ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 

ਕੋਚਿੰਗ ਦੇ ਸਭ ਤੋਂ ਵੱਡੇ ਪੁਰਸਕਾਰ ਲਈ 5 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗਣੇਸ਼ ਪ੍ਰਭਾਕਰਨ (ਮੱਲਖੰਬ), ਮਹਾਵੀਰ ਸੈਣੀ (ਪੈਰਾ ਅਥਲੈਟਿਕਸ), ਲਲਿਤ ਕੁਮਾਰ (ਕੁਸ਼ਤੀ), ਆਰਬੀ ਰਮੇਸ਼ (ਸ਼ਤਰੰਜ) ਅਤੇ ਸ਼ਵਿੰਦਰ ਸਿੰਘ (ਹਾਕੀ) ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...