June 19, 2026, 2:55 am
----------- Advertisement -----------
HomeNewsBreaking NewsSYL 'ਤੇ ਫਿਰ ਗੱਲਬਾਤ ਕਰਨਗੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ; 28 ਨੂੰ ਚੰਡੀਗੜ੍ਹ...

SYL ‘ਤੇ ਫਿਰ ਗੱਲਬਾਤ ਕਰਨਗੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀ; 28 ਨੂੰ ਚੰਡੀਗੜ੍ਹ ‘ਚ ਹੋਵੇਗੀ ਮੀਟਿੰਗ

Published on

----------- Advertisement -----------

ਸਤਲੁਜ ਯਮੁਨਾ ਲਿੰਕ (SYL) ‘ਤੇ ਹਰਿਆਣਾ ਅਤੇ ਪੰਜਾਬ ਇਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਇਸ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ।
ਦੱਸ ਦਈਏ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਸਿਆਸਤ ਨਾ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਕਿਹਾ ਗਿਆ ਸੀ ਕਿ ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਸਕਰਾਤਮਕ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...