November 19, 2026, 11:58 am
----------- Advertisement -----------
HomeNewsBreaking Newsਮਾਨਸਾ 'ਚ ਦੇਰ ਰਾਤ ਗੈਂ+ਗਸਟਰ ਪੰਮਾ ਦਾ ਐਨਕਾਊਂਟਰ, ਪਿ+ਸਤੌਲ ਬਰਾਮਦ ਕਰਨ ਲਈ...

ਮਾਨਸਾ ‘ਚ ਦੇਰ ਰਾਤ ਗੈਂ+ਗਸਟਰ ਪੰਮਾ ਦਾ ਐਨਕਾਊਂਟਰ, ਪਿ+ਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪੁਲਿਸ, ਭੱਜਣ ਦੀ ਕੀਤੀ ਕੋਸ਼ਿਸ਼

Published on

----------- Advertisement -----------
  • ਪਿ+ਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪੁਲਿਸ
  • ਉਸੇ ਪਿ+ਸਤੌਲ ਨਾਲ ਪੁਲਿਸ ‘ਤੇ ਕੀਤੀ ਫਾ+ਇਰਿੰਗ
  • ਪੁਲਿਸ ਦੀ ਜਵਾਬੀ ਕਾਰਵਾਈ ‘ਚ ਗੈਂਗਸਟਰ ਨੂੰ ਲੱਗੀ ਗੋ+ਲੀ
  • ਇਲਾਜ ਲਈ ਸਰਕਾਰੀ ਹਸਪਤਾਲ ਕਰਵਾਇਆ ਗਿਆ ਦਾਖਲ

ਮਾਨਸਾ, 15 ਦਸੰਬਰ 2023 – ਮਾਨਸਾ ‘ਚ ਵੀਰਵਾਰ ਦੇਰ ਰਾਤ ਗੈਂਗਸਟਰ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਗੋਲੀਆਂ ਗੈਂਗਸਟਰ ਪਰਮਜੀਤ ਸਿੰਘ ਪੰਮਾ ਵੱਲੋਂ ਚਲਾਈਆਂ ਗਈਆਂ ਸਨ ਜੋ ਪੁਲਿਸ ਹਿਰਾਸਤ ‘ਚੋਂ ਫਰਾਰ ਹੋਣ ਦੀ ਕੋਸ਼ਿਸ਼ ਰਿਹਾ ਸੀ। ਜਿਸ ਨੂੰ ਬੀਤੇ ਦਿਨ ਹੀ ਮਾਨਸਾ ਦੀ ਸੀ.ਆਈ.ਏ ਟੀਮ ਨੇ ਗ੍ਰਿਫਤਾਰ ਕੀਤਾ ਸੀ। ਮੁਕਾਬਲੇ ਵਿੱਚ ਗੋਲੀ ਪੰਮਾ ਦੇ ਗਿੱਟੇ ਵਿੱਚ ਲੱਗੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਸਥਾਨਕ ਪੁਲੀਸ ਨੇ ਦੱਸਿਆ ਕਿ 26 ਨਵੰਬਰ ਨੂੰ ਮਾਨਸਾ ਦੇ ਸਿਟੀ ਥਾਣੇ ਵਿੱਚ 307 ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਤਿੰਨ ਦੋਸ਼ੀ ਸਨ। ਕੱਲ੍ਹ ਸੀਆਈਏ ਮਾਨਸਾ ਨੇ ਗੈਂਗਸਟਰ ਪੰਮਾ ਅਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਮਾ ਦੇ ਸਾਥੀਆਂ ਨੇ ਆਪਣੇ ਹਥਿਆਰ ਪੁਲੀਸ ਨੂੰ ਸੌਂਪ ਦਿੱਤੇ ਪਰ ਪੰਮਾ ਨੇ ਗੋਬਿੰਦਪੁਰਾ ਰੋਡ ’ਤੇ ਟੋਲ ਨੇੜੇ ਹਥਿਆਰ ਛੁਪਾਉਣ ਦੀ ਗੱਲ ਕਹੀ।

ਰਾਤ ਸਮੇਂ ਸੀ.ਆਈ.ਏ ਦੀ ਟੀਮ ਸੁਰਜੀਤ ਸਿੰਘ ਦੀ ਨਿਗਰਾਨੀ ਹੇਠ ਪੰਮਾ ਨੂੰ ਸ੍ਰੀ ਗੋਬਿੰਦਪੁਰਾ ਰੋਡ ’ਤੇ ਟੋਲ ਨੇੜੇ ਲੈ ਕੇ ਗਈ। ਜਿਸ ਬਾਰੇ ਐਸਐਸਪੀ ਡਾ ਨਾਨਕ ਸਿੰਘ ਨੇ ਦੱਸਿਆ ਕਿ ਪੰਮਾ ਨੇ ਆਪਣਾ ਛੁਪਾਇਆ ਹਥਿਆਰ ਕੱਢ ਲਿਆ ਅਤੇ ਪੁਲੀਸ ਹਵਾਲੇ ਕਰਨ ਦੀ ਬਜਾਏ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਚਾਰਜ ਸੰਭਾਲ ਲਿਆ ਅਤੇ ਕਰਾਸ ਫਾਇਰਿੰਗ ਕੀਤੀ। ਜਿਵੇਂ ਹੀ ਪੰਮਾ ਭੱਜਣ ਲੱਗਿਆ, ਪੁਲਿਸ ਟੀਮ ਨੇ ਉਸਦੀ ਲੱਤ ‘ਤੇ ਨਿਸ਼ਾਨਾ ਲਗਾਉਂਦੇ ਹੋਏ ਉਸ ‘ਤੇ ਗੋਲੀ ਚਲਾ ਦਿੱਤੀ। ਜਿਸ ਤੋਂ ਬਾਅਦ ਪੰਮਾ ਜ਼ਖਮੀ ਹੋ ਕੇ ਉਥੇ ਹੀ ਡਿੱਗ ਗਿਆ।

ਹੁਣ ਪੰਮਾ ਫਿਰ ਤੋਂ ਪੁਲਿਸ ਹਿਰਾਸਤ ਵਿੱਚ ਹੈ। ਉਸ ਖ਼ਿਲਾਫ਼ ਪੁਲੀਸ ’ਤੇ ਗੋਲੀ ਚਲਾਉਣ ਅਤੇ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ ਪੰਮਾ ਏ ਸ਼੍ਰੇਣੀ ਦਾ ਅਪਰਾਧੀ ਹੈ। ਜਿਸ ‘ਤੇ ਪੰਜਾਬ ਦੇ ਵੱਖ-ਵੱਖ ਥਾਣਿਆਂ ‘ਚ 13 ਐੱਫ.ਆਈ.ਆਰ. ਦਰਜ ਹਨ। ਜਿਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼ ਅਤੇ ਐਨਡੀਪੀਐਸ ਦੇ ਮਾਮਲੇ ਪ੍ਰਮੁੱਖ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...