November 19, 2026, 11:46 am
----------- Advertisement -----------
HomeNewsBreaking News2 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌ+ਤ

2 ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌ+ਤ

Published on

----------- Advertisement -----------
  • ਕਾਰ ਨੂੰ ਤੇਜ਼ ਰਫਤਾਰ ਟਰੱਕ ਨੇ ਮਾਰੀ ਟੱਕਰ
  • ਸਨਮਦੀਪ ਸ਼ੇਰਵਾਨੀ ਦੇ ਕੇ ਵਾਪਿਸ ਘਰ ਪਰਤ ਰਿਹਾ ਸੀ
  • ਹਾਦਸਾ ਬਠਿੰਡਾ-ਮੁਕਤਸਰ ਰੋਡ ‘ਤੇ ਸਥਿਤ ਪਿੰਡ ਭਿਸੀਆਣਾ ‘ਚ ਵਾਪਰਿਆ
  • ਮ੍ਰਿਤਕ ਸਨਮਦੀਪ ਪੰਜਾਬ ਮਾਲ ਵਿਭਾਗ ਵਿੱਚ ਪਟਵਾਰੀ ਸੀ

ਮੁਕਤਸਰ, 15 ਦਸੰਬਰ 2023 – ਵਿਆਹ ਦੇ 2 ਦਿਨ ਬਾਅਦ ਹੀ ਇੱਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਬਠਿੰਡਾ-ਮੁਕਤਸਰ ਰੋਡ ‘ਤੇ ਸਥਿਤ ਪਿੰਡ ਭਿਸੀਆਣਾ ‘ਚ ਵੀਰਵਾਰ ਸ਼ਾਮ ਨੂੰ ਵਾਪਰਿਆ। ਮ੍ਰਿਤਕ ਨੌਜਵਾਨ ਸਨਮਦੀਪ ਸਿੰਘ ਮੁਕਤਸਰ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਰਹਿਣ ਵਾਲਾ ਸੀ। ਵਿਆਹ ਲਈ ਕਿਰਾਏ ‘ਤੇ ਲਈ ਗਈ ਸ਼ੇਰਵਾਨੀ ਵਾਪਸ ਕਰਨ ਲਈ ਉਹ ਬਠਿੰਡਾ ਆਇਆ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਅਨੁਸਾਰ ਮਾਲ ਵਿਭਾਗ ਦਾ ਪਟਵਾਰੀ ਸਨਮਦੀਪ ਸਿੰਘ ਸਵਿਫਟ ਡਿਜ਼ਾਇਰ ਕਾਰ ਵਿੱਚ ਬਠਿੰਡਾ ਆਇਆ ਸੀ। ਉਹ ਇੱਥੇ ਸ਼ੇਰਵਾਨੀ ਦੇ ਕੇ ਵਾਪਿਸ ਘਰ ਪਰਤ ਰਿਹਾ ਸੀ। ਜਦੋਂ ਉਸਦੀ ਕਾਰ ਭਿਸੀਆਣਾ ਨੇੜੇ ਪਹੁੰਚੀ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਅੰਦਰ ਬੈਠੇ ਸਨਮਦੀਪ ਦੀ ਮੌਤ ਹੋ ਗਈ।

ਸਨਮਦੀਪ ਦੀ ਮੌਤ ਦੀ ਖਬਰ ਮਿਲਦੇ ਹੀ ਘਰ ‘ਚ ਸੋਗ ਦੀ ਲਹਿਰ ਦੌੜ ਗਈ। ਲਾੜੀ 2 ਦਿਨਾਂ ਵਿੱਚ ਵਿਧਵਾ ਹੋ ਗਈ। ਸਨਮਦੀਪ ਦੇ ਘਰੋਂ ਅਜੇ ਵਿਆਹ ਦੇ ਟੈਂਟ ਤੱਕ ਵੀ ਨਹੀਂ ਉਤਾਰੇ ਗਏ ਸੀ।

ਸਨਮਦੀਪ ਦੇ ਪਿਤਾ ਪੰਜਾਬ ਮਾਲ ਵਿਭਾਗ ਵਿੱਚ ਪਟਵਾਰੀ ਸਨ। ਉਸ ਦੀ ਡਿਊਟੀ ਦੌਰਾਨ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੀ ਥਾਂ ਸਨਮਦੀਪ ਨੂੰ ਪਟਵਾਰੀ ਦੀ ਨੌਕਰੀ ਮਿਲ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...