November 19, 2026, 11:45 am
----------- Advertisement -----------
HomeNewsBreaking Newsਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ ਹੈਰੋਇਨ ਸਮੇਤ...

ਪੰਜਾਬ ਪੁਲਿਸ ਦਾ 7.6 ਫੁੱਟ ਲੰਬਾ ਸਾਬਕਾ ਕਾਂਸਟੇਬਲ ਜਗਦੀਪ ਸਿੰਘ ਹੈਰੋਇਨ ਸਮੇਤ ਗ੍ਰਿਫਤਾਰ

Published on

----------- Advertisement -----------
  • ਤਰਨਤਾਰਨ ‘ਚ ਹੈਰੋਇਨ ਸਮੇਤ ਫੜਿਆ ਗਿਆ
  • ਅਮਰੀਕਾ ਦੇ ਗੋਟ ਟੈਲੇਂਟ ‘ਚ ਵੀ ਲੈ ਚੁੱਕਾ ਹੈ ਹਿੱਸਾ

ਤਰਨਤਾਰਨ, 15 ਦਸੰਬਰ 2023 – ਮਸ਼ਹੂਰ ਜਗਦੀਪ ਸਿੰਘ ਉਰਫ ਦੀਪ ਸਿੰਘ ਜੋ ਕਿ ਪੰਜਾਬ ਪੁਲਸ ‘ਚ 7.6 ਫੁੱਟ ਲੰਬਾ ਕਾਂਸਟੇਬਲ ਸੀ, ਨੂੰ ਪੁਲਿਸ ਨੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਦੀਪ ਸਿੰਘ ਦੀ ਇਹ ਗ੍ਰਿਫਤਾਰੀ ਪੰਜਾਬ ਦੇ ਤਰਨਤਾਰਨ ਤੋਂ ਹੋਈ ਹੈ। ਦੀਪ ਸਿੰਘ ਅਮਰੀਕਾ ਦੇ ਗੋਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ। ਜਿੱਥੇ ਉਸ ਨੇ ਗਤਕਾ ਖੇਡ ਦਾ ਪ੍ਰਦਰਸ਼ਨ ਕੀਤਾ ਸੀ। ਫਿਲਹਾਲ ਉਹ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਚੁੱਕਿਆ ਹੈ।

ਦਰਅਸਲ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਦੀ ਸਪੁਰਦਗੀ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਸ ਨੇ ਤਰਨਤਾਰਨ ‘ਚ ਗੁਪਤ ਆਪ੍ਰੇਸ਼ਨ ਸ਼ੁਰੂ ਕੀਤਾ। ਇਸ ਦੌਰਾਨ ਦੀਪ ਸਿੰਘ ਆਪਣੀ ਬੋਲੈਰੋ ਕਾਰ ਵਿੱਚ ਉੱਥੇ ਪਹੁੰਚ ਗਿਆ। ਪੁਲੀਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਦੇ ਦੋ ਸਾਥੀ ਵੀ ਉਸ ਦੇ ਨਾਲ ਸਨ, ਜਿਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

ਦੀਪ ਸਿੰਘ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ ‘ਤੇ ਰਹਿ ਚੁੱਕੇ ਹਨ। ਪਰ ਕੁਝ ਸਮਾਂ ਪਹਿਲਾਂ ਉਸ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦੇ ਕੇ ਨੌਕਰੀ ਛੱਡ ਦਿੱਤੀ ਸੀ। 7.6 ਫੁੱਟ ਦੇ ਆਪਣੇ ਕੱਦ ਕਾਰਨ ਉਹ ਪੰਜਾਬ ‘ਚ ਕਾਫੀ ਮਸ਼ਹੂਰ ਸੀ। ਕੁਝ ਸਮੇਂ ਬਾਅਦ ਉਸ ਨੇ ਮੁੜ ਅਮਰੀਕਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਫੜਿਆ ਗਿਆ।

ਪੁਰਾਣਾ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਦੀਪ ਸਿੰਘ ਨੂੰ ਕਦੇ ਵੀ ਚੌਕੀਆਂ ‘ਤੇ ਪੁੱਛਗਿੱਛ ਲਈ ਨਹੀਂ ਰੋਕਿਆ ਗਿਆ। ਉਹ ਹੈਰੋਇਨ ਦੀ ਤਸਕਰੀ ਲਈ ਆਪਣੇ ਮਸ਼ਹੂਰ ਚਿਹਰੇ ਦੀ ਵਰਤੋਂ ਕਰ ਰਿਹਾ ਸੀ। ਫਿਲਹਾਲ ਉਸ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹੋਈਆਂ ਡਲਿਵਰੀ ਦੇ ਵੇਰਵੇ ਵੀ ਮੰਗੇ ਜਾ ਰਹੇ ਹਨ। ਜਲਦੀ ਹੀ ਪੁਲਿਸ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...