October 5, 2026, 7:38 pm
----------- Advertisement -----------
HomeNewsBreaking Newsਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਹੈਰੋਇਨ...

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਹੈਰੋਇਨ ਸਮੇਤ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ ਨਗਰ, 15 ਦਸੰਬਰ 2023 (ਬਲਜੀਤ ਮਰਵਾਹਾ): ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਕੱਲ੍ਹ ਜਦੋਂ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਐਸ.ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਦੌਰਾਨੇ ਗਸ਼ਤ ਤ੍ਰਿਵੇਦੀ ਕੈਂਪ ਨੇੜੇ ਘੱਗਰ ਰੇਲਵੇ ਸਟੇਸ਼ਨ ਮੁਬਾਰਕਪੁਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਅਲਿਹਦਗੀ ਐਸ.ਆਈ ਸੁਖਵਿੰਦਰ ਸਿੰਘ ਨੂੰ ਇਲਤਾਹ ਦਿੱਤੀ ਕਿ ਮੇਹਰ ਸਿੰਘ ਪੁੱਤਰ ਸ਼ਿਆਮ ਸੁੰਦਰ ਵਾਸੀ ਮੁਬਾਰਕਪੁਰ ਜ਼ਿਲ੍ਹਾ ਐਸ.ਏ.ਐਸ ਨਗਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਹੁਣ ਵੀ ਤ੍ਰਿਵੇਦੀ ਕੈਂਪ ਦੀ ਮਾਣਿਆ ਵਾਲੀ ਗਲੀ ਨੇੜੇ ਅੰਸ. ਅਵੀ ਜਨਰਲ ਸਟੋਰ ਗਲੀ ਵਿਚ ਸ਼ਰੇਆਮ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ। ਮੁੱਖਬਰੀ ਦੇ ਆਧਾਰ ਤੇ ਦੋਸ਼ੀ ਮੇਹਰ ਸਿੰਘ ਉਕਤ ਦੇ ਖਿਲਾਫ ਮੁੱਕਦਮਾ ਨੰਬਰ 383 ਮਿਤੀ 14-12-2023 ਅ/ਧ 21/61/85 ਐਨ.ਡੀ.ਪੀ.ਐਸ.ਐਕਟ ਥਾਣਾ ਡੇਰਾ ਬੱਸੀ ਦਰਜ ਕੀਤਾ ਗਿਆ। ਦੋਸ਼ੀ ਮੇਹਰ ਸਿੰਘ ਉਕਤ ਨੂੰ ਤ੍ਰਿਵੇਦੀ ਕੈਂਪ ਦੀ ਮਾਣਿਆ ਵਾਲੀ ਗਲੀ ਨੇੜੇ ਅੰਸ. ਅਵੀ ਜਨਰਲ ਸਟੋਰ ਗਲੀ ਵਿਚ ਕਾਬੂ ਕਰਕੇ ਉਸ ਪਾਸੋ 102 ਗ੍ਰਾਮ ਹੈਰੋਇਨ ਬ੍ਰਾਮਦ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਸ ਨਾਲ ਹੋਰ ਕੌਣ ਕੌਣ ਵਿਅਕਤੀ ਸ਼ਾਮਲ ਹਨ ਅਤੇ ਇਹ ਨਸ਼ਾ ਹੈਰੋਇਨ ਕਿੱਥੋਂ ਲੈ ਕੇ ਆਉਦਾ ਸੀ ਅਤੇ ਕਿਸ ਕਿਸ ਨੂੰ ਸਪਲਾਈ ਕਰਦਾ ਸੀ ।

ਤਫਤੀਸ਼ੀ ਅਫਸਰ :- ਐਸ.ਆਈ ਸੁਖਵਿੰਦਰ ਸਿੰਘ ਨੰਬਰ 207/ਰੋਪੜ
ਮੋਬਾਇਲ ਨੰਬਰ :- 95921-00207
ਬ੍ਰਾਮਦਗੀ :- 102 ਗ੍ਰਾਮ ਹੈਰੋਇਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...