ਬ੍ਰਾਜ਼ੀਲ ਦੇ ਗਾਇਕ ਪੇਡਰੋ ਹੈਨਰੀਕ ਦੀ ਲਾਈਵ ਪਰਫਾਰਮੈਂਸ ਦੌਰਾਨ ਗਾਉਂਦੇ ਸਮੇਂ ਮੌਤ ਹੋ ਗਈ। ਹੇਨਰਿਕ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਲਾਈਵ ਪਰਫਾਰਮੈਂਸ ਦੇ ਰਹੇ ਸਨ। ਗੀਤ ਗਾਉਂਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਹੇਠਾਂ ਡਿੱਗ ਪਏ। ਜਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਉਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਜਿਵੇਂ ਹੀ ਪੇਡਰੋ ਹੈਨਰਿਕ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਤਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ‘ਤੇ ਦੁੱਖ ਦਾ ਪਹਾੜ ਡਿੱਗ ਗਿਆ। ਇਸ ਤਰੀਕੇ ਨਾਲ ਧਾਰਮਿਕ ਪ੍ਰੋਗਰਾਮਾਂ ‘ਚ ਆਪਣੀ ਸੁਰੀਲੀ ਆਵਾਜ਼ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਪੇਡਰੋ ਦੀ ਮੌਤ ਤੋਂ ਹਰ ਕੋਈ ਸਦਮੇ ‘ਚ ਹੈ। ਦੱਸਿਆ ਜਾ ਰਿਹਾ ਹੈ ਕਿ 13 ਦਸੰਬਰ ਨੂੰ ਪੇਡਰੋ ਹੈਨਰਿਕ ਨੇ ਬ੍ਰਾਜ਼ੀਲ ‘ਚ ਇਕ ਧਾਰਮਿਕ ਪ੍ਰੋਗਰਾਮ ‘ਚ ਲਾਈਵ ਪਰਫਾਰਮੈਂਸ ਦਿੱਤੀ ਸੀ।
ਇਸ ਦੌਰਾਨ ਗਾਇਕ ਨੇ ਆਪਣਾ ਹਿੱਟ ਗੀਤ ‘ਵੇ ਸੇਰ ਤਾਓ ਲਿੰਡੋ’ ਗਾਇਆ। ਇਸ ਮੌਕੇ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਪੇਡਰੋ ਹੈਨਰਿਕ ਇਕ ਗੀਤ ਗਾਉਂਦੇ ਹੋਏ ਅਚਾਨਕ ਸਟੇਜ ਤੋਂ ਡਿੱਗ ਪਏ। ਬਾਅਦ ‘ਚ ਪੁਸ਼ਟੀ ਹੋਈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਕਾਰਨ ਉਹ ਇਸ ਦੁਨੀਆ ‘ਚ ਨਹੀਂ ਰਹੇ। ਗਾਇਕ ਦੇ ਅਚਾਨਕ ਦਿਹਾਂਤ ਕਾਰਨ ਮਨੋਰੰਜਨ ਜਗਤ ਵਿੱਚ ਸੋਗ ਦੀ ਲਹਿਰ ਹੈ।
----------- Advertisement -----------
ਲਾਈਵ ਪਰਫਾਰਮੈਂਸ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਇਸ ਮਸ਼ਹੂਰ ਗਾਇਕ ਦੀ ਮੌ+ਤ, ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ
Published on
----------- Advertisement -----------
----------- Advertisement -----------












