November 19, 2026, 11:44 am
----------- Advertisement -----------
HomeNewsBreaking Newsਮੁੱਖ ਮੰਤਰੀ ਤੀਰਥ ਯਾਤਰਾ: ਬੂਥਗੜ੍ਹ ਤੋਂ 43 ਸ਼ਰਧਾਲੂਆਂ ਦਾ ਤੀਜਾ ਜੱਥਾ ਅੰਮ੍ਰਿਤਸਰ-ਤਲਵੰਡੀ...

ਮੁੱਖ ਮੰਤਰੀ ਤੀਰਥ ਯਾਤਰਾ: ਬੂਥਗੜ੍ਹ ਤੋਂ 43 ਸ਼ਰਧਾਲੂਆਂ ਦਾ ਤੀਜਾ ਜੱਥਾ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ

Published on

----------- Advertisement -----------

ਖਰੜ/ਐਸ.ਏ.ਐਸ.ਨਗਰ, 16 ਦਸੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 43 ਸ਼ਰਧਾਲੂਆਂ ਦਾ ਤੀਜਾ ਜੱਥਾ ਸ਼ਨੀਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਹਲਕਾ ਖਰੜ ਦੇ ਪਿੰਡ ਬੂਥਗੜ੍ਹ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਦੋ ਦਿਨਾਂ ਯਾਤਰਾ ਲਈ ਪੰਜਾਬ ਸਰਕਾਰ ਵੱਲੋਂ ਹਰ ਪਹਿਲੂ ਤੋਂ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਨੂੰ ਖਾਣ-ਪੀਣ ਤੇ ਰਹਿਣ ਲਈ ਕੋਈ ਖਰਚਾ ਨਹੀਂ ਕਰਨਾ ਪਵੇਗਾ। ਰਾਜ ਸਰਕਾਰ ਵੱਲੋਂ ਲੋੜੀਂਦੀਆਂ ਟਾਇਲਟਰੀ ਕਿੱਟਾਂ ਤੋਂ ਇਲਾਵਾ ਕੰਬਲ, ਚਾਦਰਾਂ, ਸਿਰਹਾਣੇ ਵੀ ਮੁਹੱਈਆ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਦਾ ਪੂਰੀ ਤਰ੍ਹਾਂ ਮੈਡੀਕਲ ਚੈਕਅੱਪ ਕੀਤਾ ਗਿਆ।  ਤੀਰਥ ਯਾਤਰਾ ਬੱਸ ਨੂੰ ਐਸ ਡੀ ਐਮ ਗੁਰਮੰਦਰ ਸਿੰਘ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਸ. ਜ਼ੋਰਾ ਸਿੰਘ ਮਾਨ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸ਼ਰਧਾਲੂਆਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਬਿਨਾਂ ਕਿਸੇ ਪੱਖਪਾਤ ਦੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਭ ਅਵਸਰ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ ‘ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਹੈ।
ਬੂਥਗੜ੍ਹ ਤੋਂ ਕਰਮਜੀਤ ਕੌਰ, ਪਲਵਿੰਦਰ ਕੌਰ, ਜਸਬੀਰ ਕੌਰ ਅਤੇ ਮਨਵੀਰ ਸਿੰਘ ਤੋਂ ਇਲਾਵਾ ਕੁੱਬਾਹੇੜੀ ਤੋਂ ਹਰਮਨਪ੍ਰੀਤ ਕੌਰ ਅਤੇ ਸਰਬਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ ‘ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ।
ਮੁੱਖ ਮੰਤਰੀ ਤੀਰਥ ਯਾਤਰਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਹਰੇਕ ਹਲਕੇ ਤੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਚੱਲਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...