November 19, 2026, 11:37 am
----------- Advertisement -----------
HomeNewsBreaking Newsਸੜਕ 'ਤੇ ਚਲਦੀ ਸਕਾਰਪੀਓ ਨੂੰ ਲੱਗੀ ਅੱਗ, ਦੀਵਾਲੀ ਤੋਂ 10 ਦਿਨ ਪਹਿਲਾਂ...

ਸੜਕ ‘ਤੇ ਚਲਦੀ ਸਕਾਰਪੀਓ ਨੂੰ ਲੱਗੀ ਅੱਗ, ਦੀਵਾਲੀ ਤੋਂ 10 ਦਿਨ ਪਹਿਲਾਂ ਹੀ ਖਰੀਦੀ ਸੀ, ਫਿਲਮ ਦੇਖ ਕੇ ਘਰ ਜਾ ਰਿਹਾ ਸੀ ਵਿਅਕਤੀ

Published on

----------- Advertisement -----------

ਲੁਧਿਆਣਾ, 17 ਦਸੰਬਰ 2023 – ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੇਰ ਰਾਤ ਇੱਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਅਗਰ ਨਗਰ ਨੇੜੇ ਵਾਪਰੀ।ਅੱਗ ਨੂੰ ਦੇਖ ਕੇ ਸਕਾਰਪੀਓ ਸਵਾਰ ਵਿਅਕਤੀ ਹੇਠਾਂ ਉਤਰ ਗਿਆ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕਾਰ ਚਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਭਗਵਾਨ ਵਾਲਮੀਕਿ ਨਗਰ ਗਲੀ ਨੰਬਰ 2 ਬਸਤੀ ਜੋਧੇਵਾਲ ਦਾ ਰਹਿਣ ਵਾਲਾ ਕਾਕਾ ਫਿਲਮ ਦੇਖ ਕੇ ਸਕਾਰਪੀਓ ਵਿੱਚ ਸਵਾਰ ਹੋ ਕੇ ਵਾਪਸ ਘਰ ਜਾ ਰਿਹਾ ਸੀ। ਅਚਾਨਕ ਕਾਰ ਦੇ ਬੋਨਟ ‘ਚੋਂ ਧੂੰਆਂ ਨਿਕਲਣ ਲੱਗਾ। ਕੁਝ ਹੀ ਪਲਾਂ ਵਿੱਚ ਬੋਨਟ ਵਿੱਚੋਂ ਅੱਗ ਦੀਆਂ ਲਪਟਾਂ ਨਿਕਲ ਗਈਆਂ। ਕਾਕੇ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਕਾਰ ਵਿੱਚੋਂ ਬਾਹਰ ਕੱਢਿਆ। ਆਸ-ਪਾਸ ਦੇ ਲੋਕਾਂ ਤੋਂ ਵੀ ਮਦਦ ਲਈ ਗਈ ਪਰ ਅੱਗ ਦੀਆਂ ਲਪਟਾਂ ਇੰਨੀਆਂ ਵਧ ਗਈਆਂ ਸਨ ਕਿ ਦੂਰੋਂ ਹੀ ਦਿਖਾਈ ਦੇ ਰਹੀਆਂ ਸਨ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਕਾਰ ਨੂੰ ਅੱਗ ਲੱਗਣ ਕਾਰਨ ਹੋਰ ਵਾਹਨ ਚਾਲਕ ਜਿੱਥੇ ਸਨ ਉੱਥੇ ਹੀ ਰੁਕ ਗਏ। ਸਥਾਨਕ ਅੱਡਾ ਫਾਇਰ ਸਟੇਸ਼ਨ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਦੱਸ ਦੇਈਏ ਕਿ ਦੀਵਾਲੀ ਤੋਂ ਕਰੀਬ 10 ਦਿਨ ਪਹਿਲਾਂ ਕਾਕਾ ਨੇ ਨਵੀਂ ਸਕਾਰਪੀਓ ਕਾਰ ਖਰੀਦੀ ਸੀ। ਸ਼ੁਰੂਆਤੀ ਜਾਂਚ ‘ਚ ਅਜਿਹਾ ਲੱਗ ਰਿਹਾ ਹੈ ਕਿ ਗੱਡੀ ‘ਚ ਸ਼ਾਰਟ ਸਰਕਟ ਹੋਇਆ ਹੈ। ਇਸ ਸਬੰਧੀ ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...