November 19, 2026, 11:37 am
----------- Advertisement -----------
HomeNewsBreaking Newsਮੋਗਾ 'ਚ ਪੁਲਿਸ ਐਨਕਾਊਂਟਰ, ਬੰਬੀਹਾ ਗੈਂਗ ਦੇ ਗੈਂਗਸਟਰਾਂ ਨਾਲ ਹੋਈ ਕਰਾਸ ਫਾਇਰਿੰਗ,...

ਮੋਗਾ ‘ਚ ਪੁਲਿਸ ਐਨਕਾਊਂਟਰ, ਬੰਬੀਹਾ ਗੈਂਗ ਦੇ ਗੈਂਗਸਟਰਾਂ ਨਾਲ ਹੋਈ ਕਰਾਸ ਫਾਇਰਿੰਗ, 3 ਗ੍ਰਿਫਤਾਰ

Published on

----------- Advertisement -----------
  • ਨਾਕਾਬੰਦੀ ਦੌਰਾਨ ਜਦੋਂ ਪੁਲੀਸ ਨੇ ਗੈਂਗਸਟਰਾਂ ਨੂੰ ਰੋਕਣ ਦੀ ਕੀਤੀ ਕੋਸ਼ਿਸ਼, ਤਾਂ ਉਨ੍ਹਾਂ ਪੁਲਿਸ ‘ਤੇ ਚਲਾਈਆਂ ਗੋਲੀਆਂ
  • 3 ਗੈਂਗਸਟਰ ਗ੍ਰਿਫਤਾਰ, ਹ+ਥਿਆਰ ਵੀ ਬਰਾਮਦ

ਮੋਗਾ, 17 ਦਸੰਬਰ 2023 – ਮੋਗਾ ‘ਚ ਪੁਲਿਸ ਅਤੇ ਬੰਬੀਹਾ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਤੋਂ ਬਾਅਦ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮੁਕਾਬਲਾ ਪਿੰਡ ਦੌਧਰ ਵਿੱਚ ਹੋਇਆ।

ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੈਟਰੋਲ ਪੰਪ ਨੇੜੇ ਹੋਇਆ। ਇਸ ਦੌਰਾਨ ਪੁਲੀਸ ਦੀਆਂ ਗੱਡੀਆਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ। ਫੜੇ ਗਏ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।

ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਗੈਂਗਸਟਰ ਬਾਈਕ ‘ਤੇ ਸਵਾਰ ਸਨ। ਨਾਕਾਬੰਦੀ ਦੌਰਾਨ ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਸੀਆਈਏ ਸਟਾਫ਼ ਮੋਗਾ ਨੇ ਇਹ ਕਾਰਵਾਈ ਕੀਤੀ ਹੈ।

ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਕੋਈ ਸੂਬੇ ਵਿੱਚ ਲੁੱਟ-ਖਸੁੱਟ ਕਰਦਾ ਹੈ ਤਾਂ ਉਸ ਨੂੰ ਇਹ ਗੱਲ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਕਿ ਪਤਾ ਨਹੀਂ ਉਹ ਅਗਲੇ ਚੌਕ ਤੱਕ ਪਹੁੰਚ ਸਕੇਗਾ ਜਾਂ ਨਹੀਂ।

ਕੱਲ੍ਹ ਮੁਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ
ਇਸ ਤੋਂ ਪਹਿਲਾਂ ਕੱਲ੍ਹ ਸ਼ਨੀਵਾਰ ਨੂੰ ਮੋਹਾਲੀ ਅਤੇ ਪਟਿਆਲਾ ਵਿੱਚ ਐਨਕਾਊਂਟਰ ਹੋਏ ਸਨ। ਪੁਲਿਸ ਨੇ ਗੈਂਗਸਟਰ ਪ੍ਰਿੰਸ ਅਤੇ ਕਰਨਜੀਤ ਨੂੰ ਮੋਹਾਲੀ ਵਿੱਚ ਘੇਰ ਲਿਆ। ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ‘ਚ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ ‘ਚ ਗੋਲੀਆਂ ਲੱਗੀਆਂ ਅਤੇ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਪਟਿਆਲਾ ‘ਚ ਗੈਂਗਸਟਰ ਮਲਕੀਤ ਚਿੱਟਾ ਦਾ ਐਨਕਾਊਂਟਰ ਹੋਇਆ ਹੈ। ਉਹ ਬਾਈਕ ‘ਤੇ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨਾਲ ਕਰਾਸ ਫਾਇਰਿੰਗ ਤੋਂ ਬਾਅਦ ਉਸਨੂੰ ਫੜ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...