November 19, 2026, 11:36 am
----------- Advertisement -----------
HomeNewsBreaking Newsਮੁਅੱਤਲ ਡੀਐਸਪੀ 4 ਦਿਨਾਂ ਦੇ ਰਿਮਾਂਡ 'ਤੇ, ਅਦਾਲਤ ਨੇ 300 ਮਾਮਲਿਆਂ ਦੀ...

ਮੁਅੱਤਲ ਡੀਐਸਪੀ 4 ਦਿਨਾਂ ਦੇ ਰਿਮਾਂਡ ‘ਤੇ, ਅਦਾਲਤ ਨੇ 300 ਮਾਮਲਿਆਂ ਦੀ ਜਾਂਚ ਦੇ ਦਿੱਤੇ ਹੁਕਮ

Published on

----------- Advertisement -----------
  • ਰਿਸ਼ਵਤਖੋਰੀ ਤੇ ਗੈਂਗਸਟਰਾਂ ਨਾਲ ਸਬੰਧਾਂ ਦੇ ਦੋਸ਼

ਫਿਰੋਜ਼ਪੁਰ, 17 ਦਸੰਬਰ 2023 – ਫਿਰੋਜ਼ਪੁਰ ‘ਚ ਸਬ-ਡਵੀਜ਼ਨ ਦੇ ਮੁਅੱਤਲ ਡੀਐੱਸਪੀ ਸੁਰਿੰਦਰਪਾਲ ਬਾਂਸਲ ਵੱਲੋਂ ਕੀਤੇ 300 ਮਾਮਲਿਆਂ ਦੀ ਜਾਂਚ ਸਵਾਲਾਂ ਦੇ ਘੇਰੇ ‘ਚ ਆ ਗਈ ਹੈ। ਅਦਾਲਤ ਵਿੱਚ ਪੁਲੀਸ ਨੇ 300 ਮਾਮਲਿਆਂ ਦੀ ਜਾਂਚ ਲਈ ਮੁਲਜ਼ਮ ਬਾਂਸਲ ਦਾ ਪੰਜ ਦਿਨ ਦਾ ਪੁਲੀਸ ਰਿਮਾਂਡ ਮੰਗਿਆ ਸੀ। ਜਿਸ ‘ਤੇ ਅਦਾਲਤ ਨੇ ਚਾਰ ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਹੈ।

ਇਸ ਤੋਂ ਪਹਿਲਾਂ ਵੀ ਪੁਲੀਸ ਨੇ ਬਾਂਸਲ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਸੀ। ਮਾਮਲੇ ਨਾਲ ਸਬੰਧਤ ਲੋਕਾਂ ਦੇ ਬਿਆਨ ਲਏ ਜਾ ਰਹੇ ਹਨ। ਹਾਲਾਂਕਿ ਹੁਣ ਤੱਕ ਉਕਤ ਰਿਸ਼ਵਤ ਕਾਂਡ ਨਾਲ ਇਕ ਹੋਰ ਦੋਸ਼ੀ ਗੁਰਬੇਜ ਸਿੰਘ ਤੋਂ ਇਲਾਵਾ ਕਿਸੇ ਦਾ ਵੀ ਨਾਂ ਸਿੱਧੇ ਤੌਰ ‘ਤੇ ਨਹੀਂ ਜੁੜਿਆ ਹੈ ਪਰ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਜਲਦ ਹੀ ਇਸ ਮਾਮਲੇ ‘ਚ ਕੁਝ ਹੋਰ ਨਾਂ ਵੀ ਸ਼ਾਮਲ ਹੋਣਗੇ, ਜਿਨ੍ਹਾਂ ਦੇ ਨਾਲ ਇਸ ਰਿਸ਼ਵਤਖੋਰੀ ਦਾ ਰੈਕੇਟ ਚੱਲ ਰਿਹਾ ਸੀ।

ਮੁਲਜ਼ਮ ਬਾਂਸਲ ‘ਤੇ ਦੋਸ਼ਾਂ ਦੀ ਜਾਂਚ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ। ਜਿਸ ਕਾਰਨ ਅਪਰਾਧੀਆਂ ਨੂੰ ਫਾਇਦਾ ਹੋਇਆ ਅਤੇ ਉਹ ਕਾਨੂੰਨ ਦੀ ਪਕੜ ਤੋਂ ਬਾਹਰ ਹਨ। ਅਜਿਹੇ ਵਿੱਚ ਹੁਣ ਜਦੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਐਸਪੀ ਡੀ ਰਣਧੀਰ ਕੁਮਾਰ ਖੁਦ ਮਾਮਲੇ ਦੀ ਜਾਂਚ ਕਰ ਰਹੇ ਹਨ ਤਾਂ ਲੋਕਾਂ ਨੂੰ ਆਸ ਹੈ ਕਿ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜ਼ਰੂਰ ਹੋ ਜਾਵੇਗਾ।

ਮੁਅੱਤਲ ਡੀਐਸਪੀ ਸੁਰਿੰਦਰਪਾਲ ਬਾਂਸਲ ਦੀ ਗ੍ਰਿਫ਼ਤਾਰੀ ਨੂੰ ਉਨ੍ਹਾਂ ਦੇ ਕਰੀਬੀਆਂ ਵੱਲੋਂ ਗੈਰ-ਕਾਨੂੰਨੀ ਅਤੇ ਸੁਪਰੀਮ ਕੋਰਟ ਦੇ ਨਿਯਮਾਂ ਦੀ ਉਲੰਘਣਾ ਦੱਸਿਆ ਜਾ ਰਿਹਾ ਹੈ ਜਦੋਂਕਿ ਐਸਪੀ ਡੀ ਰਣਧੀਰ ਕੁਮਾਰ ਅਨੁਸਾਰ ਇਹ ਗ੍ਰਿਫ਼ਤਾਰੀ ਨਿਯਮਾਂ ਅਨੁਸਾਰ ਕੀਤੀ ਗਈ ਹੈ। ਅਜਿਹੇ ਵਿੱਚ ਇੱਕ ਵਾਰ ਪਿਛਲੇ ਕੇਸਾਂ ਦੀ ਜਾਂਚ ਸ਼ੁਰੂ ਹੋਣ ਤੋਂ ਬਾਅਦ ਉਨ੍ਹਾਂ ਕੇਸਾਂ ਨਾਲ ਸਬੰਧਤ ਲੋਕ ਇਸ ਗੱਲ ਨੂੰ ਲੈ ਕੇ ਸਾਹ ਰੋਕ ਰਹੇ ਹਨ ਕਿ ਬਾਂਸਲ ਵੱਲੋਂ ਜਾਂਚ ਉਨ੍ਹਾਂ ਦੇ ਹੱਕ ਵਿੱਚ ਹੋਣ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਵੀ ਜਾਂਚ ਹੋਵੇਗੀ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...