June 27, 2026, 11:47 pm
----------- Advertisement -----------
HomeNewsBreaking Newsਭਾਰਤ ਨੇ ਪਹਿਲੇ ਵਨਡੇ 'ਚ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤ ਨੇ ਪਹਿਲੇ ਵਨਡੇ ‘ਚ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

Published on

----------- Advertisement -----------

ਭਾਰਤ ਨੇ ਪਹਿਲੇ ਵਨਡੇ ‘ਚ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ ਹੈ। ਜੋਹਾਨਸਬਰਗ ਵਿੱਚ ਅਰਸ਼ਦੀਪ ਸਿੰਘ ਅਤੇ ਅਵੇਸ਼ ਖਾਨ ਨੇ ਮਿਲ ਕੇ 9 ਵਿਕਟਾਂ ਲਈਆਂ। ਡੈਬਿਊ ਕਰਨ ਵਾਲੇ ਸਾਈ ਸੁਦਰਸ਼ਨ ਨੇ ਅਰਧ ਸੈਂਕੜਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ।

ਭਾਰਤ ਵੱਲੋਂ ਸ਼੍ਰੇਅਸ ਅਈਅਰ ਨੇ ਵੀ 52 ਦੌੜਾਂ ਬਣਾਈਆਂ। ਨਿਊ ਵਾਂਡਰਰਸ ਸਟੇਡੀਅਮ ‘ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 27.3 ਓਵਰਾਂ ਵਿੱਚ 116 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

ਅਰਸ਼ਦੀਪ ਨੇ 5 ਅਤੇ ਅਵੇਸ਼ ਨੇ 4 ਵਿਕਟਾਂ ਹਾਸਲ ਕੀਤੀਆਂ। ਭਾਰਤ ਨੇ 117 ਦੌੜਾਂ ਦਾ ਟੀਚਾ ਸਿਰਫ਼ 16.4 ਓਵਰਾਂ ਵਿੱਚ ਹਾਸਲ ਕਰ ਲਿਆ। ਸੁਦਰਸ਼ਨ ਨੇ ਸਭ ਤੋਂ ਵੱਧ 55 ਦੌੜਾਂ ਬਣਾਈਆਂ।ਪਹਿਲੇ ਵਨਡੇ ‘ਚ ਜਿੱਤ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਵਨਡੇ 19 ਦਸੰਬਰ ਨੂੰ ਕੇਬੇਰਾ ਦੇ ਸੇਂਟ ਜਾਰਜ ਪਾਰਕ ‘ਚ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 4:30 ਵਜੇ ਸ਼ੁਰੂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...