August 18, 2026, 9:34 am
----------- Advertisement -----------
HomeNewsBreaking Newsਨਿਯਮਤ ਤੌਰ 'ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ...

ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 17 ਦਸੰਬਰ: ( ਬਲਜੀਤ ਮਰਵਾਹਾ) – ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ‘ਤੇ ਵੀ ਨਜ਼ਰ ਰੱਖਣਗੀਆਂ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਕ ਫਲਾਇੰਗ ਸਕੁਐਡ
ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ ‘ਤੇ ਦਰਸਾਈ ਗਈ ਰਕਮ ਹੀ ਅਦਾ ਕਰਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਲਾਇੰਗ ਸਕੁਐਡ ਟੀਮਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...