September 4, 2026, 8:25 pm
----------- Advertisement -----------
HomePunjabbusinessJSW ਗਰੁੱਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਨੂੰ ਆਪਣੇ 'ਤੇ ਲੱਗੇ ਬਲਾਤ.ਕਾਰ...

JSW ਗਰੁੱਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਨੂੰ ਆਪਣੇ ‘ਤੇ ਲੱਗੇ ਬਲਾਤ.ਕਾਰ ਦੇ ਦੋਸ਼ਾਂ ਨੂੰ ਕੀਤਾ ਰੱਦ

Published on

----------- Advertisement -----------

JSW ਗਰੁੱਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (MD) ਸੱਜਣ ਜਿੰਦਲ ਨੇ ਐਤਵਾਰ (17 ਦਸੰਬਰ) ਨੂੰ ਆਪਣੇ ‘ਤੇ ਲੱਗੇ ਬਲਾਤਕਾਰ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਸੱਜਣ ਜਿੰਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘ਸੱਜਣ ਜਿੰਦਲ ਇਨ੍ਹਾਂ ਝੂਠੇ ਅਤੇ ਬੇਬੁਨਿਆਦ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦੇ ਹਨ। ਉਹ ਸਮੁੱਚੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ।  

 ਮੁੰਬਈ ਵਿੱਚ ਇੱਕ ਔਰਤ ਨੇ ਸੱਜਣ ਜਿੰਦਲ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਹੈ। ਔਰਤ ਪੇਸ਼ੇ ਤੋਂ ਡਾਕਟਰ ਹੈ। ਜਿੰਦਲ ਖਿਲਾਫ ਮੁੰਬਈ ਬਾਂਦਰਾ ਕੁਰਲਾ ਕੰਪਲੈਕਸ ਪੁਲਿਸ ਸਟੇਸ਼ਨ ‘ਚ ਆਈਪੀਸੀ ਦੀ ਧਾਰਾ 376, 354 ਅਤੇ 503 ਦੇ ਤਹਿਤ ਐੱਫ.ਆਈ.ਆਰ. ਮਾਮਲਾ 24 ਜਨਵਰੀ 2022 ਦਾ ਹੈ, ਜਿਸ ਸਬੰਧੀ ਔਰਤ ਨੇ ਫਰਵਰੀ 2022 ‘ਚ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਪਰ ਪੁਲਿਸ ਨੇ ਉਦੋਂ ਮਾਮਲਾ ਦਰਜ ਨਹੀਂ ਕੀਤਾ ਸੀ। 5 ਦਸੰਬਰ 2023 ਨੂੰ ਔਰਤ ਨੇ ਅਦਾਲਤ ‘ਚ ਰਿੱਟ ਪਟੀਸ਼ਨ ਦਾਇਰ ਕੀਤੀ, ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਪੁਲਿਸ ਨੇ 13 ਦਸੰਬਰ 2023 ਨੂੰ ਐੱਫ.ਆਈ.ਆਰ. ਦਰਜ ਕੀਤੀ ਹੈ।  

ਸ਼ਿਕਾਇਤਕਰਤਾ ਔਰਤ ਨੇ CNBC-TV18 ਨੂੰ ਦੱਸਿਆ ਕਿ ਉਹ ਪਹਿਲੀ ਵਾਰ 8 ਅਕਤੂਬਰ 2021 ਨੂੰ ਦੁਬਈ ਵਿੱਚ ਸੱਜਣ ਜਿੰਦਲ ਨੂੰ ਮਿਲੀ ਸੀ। ਇਸ ਤੋਂ ਬਾਅਦ ਦੋਵੇਂ ਅਕਤੂਬਰ 2021 ਤੋਂ ਜਨਵਰੀ 2022 ਤੱਕ ਕਈ ਵਾਰ ਮਿਲੇ। ਇਸ ਦੌਰਾਨ ਜਿੰਦਲ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ।ਔਰਤ ਨੇ ਅੱਗੇ ਦੱਸਿਆ ਕਿ 24 ਜਨਵਰੀ ਨੂੰ ਉਹ ਪੈਂਟ ਹਾਊਸ ਸਥਿਤ ਜਿੰਦਲ ਦੇ ਦਫ਼ਤਰ ਪਹੁੰਚੀ ਜਿੱਥੇ ਉਸ ਨੇ ਉਸ ਨਾਲ ਬਲਾਤਕਾਰ ਕੀਤਾ।

ਐਫਆਈਆਰ ਦੇ ਅਨੁਸਾਰ, ਔਰਤ ਨੇ ਇਸ ਸ਼ਿਕਾਇਤ ਨੂੰ ਲੈ ਕੇ ਸਭ ਤੋਂ ਪਹਿਲਾਂ 16 ਫਰਵਰੀ 2022 ਨੂੰ ਪੁਲਿਸ ਸਟੇਸ਼ਨ ਪਹੁੰਚ ਕੀਤੀ ਸੀ, ਪਰ ਪੁਲਿਸ ਨੇ ਉਥੇ ਮਾਮਲਾ ਦਰਜ ਨਹੀਂ ਕੀਤਾ।ਮੁੰਬਈ ਪੁਲਿਸ ਨੇ ਐਫਆਈਆਰ ਦਰਜ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੇ ਦੇਰੀ ਦੇ ਮਹਿਲਾ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ‘ਤੇ ਮਾਮਲਾ ਨਿਪਟਾਉਣ ਲਈ ਵੀ ਦਬਾਅ ਪਾਇਆ ਜਾ ਰਿਹਾ ਹੈ। ਕੰਪਨੀ ਦੀ ਵੈੱਬਸਾਈਟ ਦੇ ਅਨੁਸਾਰ, ਸੱਜਣ ਜਿੰਦਲ ਨੇ 1982 ਵਿੱਚ ਇੱਕ ਸਟੀਲ ਪਲਾਂਟ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਸਮੇਂ ਇਹ ਕੰਪਨੀ ਭਾਰਤ ਦੀ ਸਭ ਤੋਂ ਵੱਡੀ ਸਟੀਲ ਕੰਪਨੀ ਹੈ। JSW ਸਟੀਲ ਲਿਮਿਟੇਡ ਦੀ ਮੌਜੂਦਾ ਮਾਰਕੀਟ ਕੈਪ 2.11 ਲੱਖ ਕਰੋੜ ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...