ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਹੋਈ। ਮੀਟਿੰਗ ‘ਚ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਨਾਲ ਚਰਚਾ ਕੀਤੀ ਹੈ।
ਇਸਤੋਂ ਇਲਾਵਾ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਉਹ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਨ। ਦਰਅਸਲ, ਉਹਨਾਂ ਨੇ ਦੱਸਿਆ ਕਿ ਮਹਿੰਗਾਈ ਭੱਤਾ (Dearness Allowance/ DA ) ‘ ਚ 4 ਫੀਸਦੀ ਦਾ ਵਾਧਾ ਕੀਤਾ ਜਾਂਦਾ ਹੈ ਜੋ ਕਿ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ।

ਸੀਐਮ ਭਗਵੰਤ ਮਾਨ ਅਨੁਸਾਰ DA ਵਿੱਚ 4% ਵਾਧੇ ਦਾ ਫੈਸਲਾ 1 ਦਸੰਬਰ 2023 ਤੋਂ ਲਾਗੂ ਹੋਵੇਗਾ। ਇਸ ਫੈਸਲੇ ‘ਤੇ ਮਨਿਸਟਰੀਅਲ ਸਟਾਫ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਪਰ ਸਰਕਾਰ ਨੂੰ ਹੋਰ ਮੰਗਾਂ ‘ਤੇ ਵਿਚਾਰ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉਮੀਦ ਜਤਾਈ ਜਾ ਰਹੀ ਹੈ ਕਿ ਦਸੰਬਰ ਮਹੀਨੇ ਦੀ ਰੁਕੀ ਹੋਈ ਤਨਖਾਹ ਵੀ ਜਲਦ ਹੀ ਮੁਲਾਜ਼ਮਾਂ ਦੇ ਖਾਤਿਆਂ ‘ਚ ਜਮ੍ਹਾ ਹੋ ਜਾਵੇਗੀ।










