September 29, 2026, 2:45 am
----------- Advertisement -----------
HomeNewsBreaking Newsਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ...

ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਪੱਕਾ ਮੋਰਚਾ

Published on

----------- Advertisement -----------

ਪਟਿਆਲਾ – 18-12-2023  (ਬਲਜੀਤ ਮਰਵਾਹਾ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਹੋਈ ਮੌਤ ਅਤੇ ਹੋਰ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੂੰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਦਾ ਮਾਮਲਾ ਦਿਨੋਂ ਦਿਨ ਭਖਦਾ ਜਾ ਰਿਹਾ ਹੈ। ਜਸ਼ਨਦੀਪ ਕੌਰ ਦੀ ਹੋਈ ਮੌਤ ਅਤੇ ਹੋਰ ਵਿਦਿਆਰਥਣਾਂ ਤੇ ਵਿਦਿਆਰਥੀਆਂ ਨੂੰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਦੇ ਮਾਮਲੇ ਵਿਚ ਘਿਰੇ ਯੂਨੀਵਰਸਿਟੀ ਦੇ ਇੱਕ ਦੋਸ਼ੀ ਪ੍ਰੋਫ਼ੈਸਰ ਖਿਲਾਫ਼ ਧਰਨੇ ਅਤੇ ਰੋਸ਼ ਪ੍ਰਦਰਸ਼ਨ ਹੋਏ। ਅੱਜ ਇਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਉੱਤੇ ਜਸ਼ਨਦੀਪ ਕੌਰ ਇਨਸਾਫ਼ ਮੋਰਚੇ ਵੱਲੋਂ ਇਨਸਾਫ਼ ਲਈ ਪੱਕੇ ਤੌਰ ਉੱਤੇ ਧਰਨਾ ਲਗਾ ਦਿੱਤਾ ਗਿਆ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਯੂਨੀਵਰਸਿਟੀ ਦੀ ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਉੱਤੇ ਕਾਨੂੰਨੀ ਕਾਰਵਾਈ ਨਹੀਂ ਹੁੰਦੀ ਅਤੇ ਵਿਦਿਆਰਥਣਾਂ ਤੇ ਵਿਦਿਆਰਥੀਆਂ ਦੇ ਬਿਆਨਾਂ ਉੱਪਰ ਬਣੀ ਦੋ ਮੈਂਬਰੀ ਕਮੇਟੀ ਵਿੱਚ ਸਿੱਧ ਹੋਏ ਅਧਿਆਪਕ ਦੇ ਮਿਆਰ ਤੋਂ ਗਿਰੇ ਹੋਏ ਤੇ ਅਸ਼ਲੀਲ ਵਿਵਹਾਰ ਵਾਲੇ ਦੋਸ਼ੀ ਪ੍ਰੋਫੈਸਰ ਨੂੰ ਬਰਖਾਸਤ ਕਰਕੇ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਉਨ੍ਹਾਂ ਸਮਾਂ ਸੰਘਰਸ਼ ਚਲਦਾ ਰਹੇਗਾ।

ਵਾਇਸ ਚਾਂਸਲਰ ਵੱਲੋਂ ਇਨਸਾਫ਼ ਦੀ ਲੜਾਈ ਲੜ ਰਹੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤਾਂ ਜ਼ੋ ਸੰਘਰਸ਼ ਨੂੰ ਦਬਾਇਆ ਜਾ ਸਕੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਰੀ ਹੋਏ ਤੁਗਲਕੀ ਆਦੇਸ਼ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਲਗਾਤਾਰ ਉਨ੍ਹਾਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ, ਜਿਹੜੇ ਵਿਦਿਆਰਥੀਆਂ ਨੇ ਬਿਆਨ ਦਰਜ ਕਰਵਾਏ ਸਨ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਆਪਣੀਆਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆਵੇ। ਮੋਰਚਾ ਇਨਸਾਫ਼ ਤੱਕ ਲਗਾਤਾਰ ਅਣਮਿਥੇ ਸਮੇਂ ਲਈ ਦਿਨ-ਰਾਤ ਜਾਰੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...