June 19, 2026, 4:01 am
----------- Advertisement -----------
HomeNewsBreaking Newsਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਆਉਣਗੇ ਚੰਡੀਗੜ੍ਹ; 375 ਕਰੋੜ...

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਆਉਣਗੇ ਚੰਡੀਗੜ੍ਹ; 375 ਕਰੋੜ ਦੇ ਪ੍ਰਾਜੈਕਟ ਦਾ ਕਰਨਗੇ ਉਦਘਾਟਨ

Published on

----------- Advertisement -----------

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ 26 ਸਥਿਤ ਚੰਡੀਗੜ੍ਹ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਤੋਂ 375 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ 44 ਏ.ਐਸ.ਆਈਜ਼ ਅਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਗ੍ਰਹਿ ਮੰਤਰੀ ਦਾ ਪ੍ਰੋਗਰਾਮ ਦੁਪਹਿਰ ਦਾ ਹੈ। ਉਹ ਕਰੀਬ 3 ਘੰਟੇ ਸ਼ਹਿਰ ‘ਚ ਰੁਕਣਗੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਵੇਰਵਿਆਂ ਅਨੁਸਾਰ ਅਮਿਤ ਸ਼ਾਹ ਚੰਡੀਗੜ੍ਹ ਏਅਰਫੋਰਸ ਹੈਰੀਟੇਜ ਸੈਂਟਰ ਬਿਲਡਿੰਗ ਵਿੱਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੇਸ਼ ਦੇ ਪਹਿਲੇ ਸੈਂਟਰ ਫਾਰ ਸਾਈਬਰ ਆਪਰੇਸ਼ਨ ਐਂਡ ਸਕਿਓਰਿਟੀ ਸੈਂਟਰ ਦਾ ਉਦਘਾਟਨ ਕਰਨਗੇ। ਉਹ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਹਿਮਾਚਲ ਦੇ ਲੜਕਿਆਂ ਦੇ ਹੋਸਟਲ ਦੇ 140 ਕਮਰਿਆਂ ਦਾ ਉਦਘਾਟਨ ਵੀ ਕਰਨਗੇ।
ਨਵੇਂ ਐਸਆਈ ਅਤੇ ਕਾਂਸਟੇਬਲ ਦੀ ਜੁਆਇਨਿੰਗ ਦੇ ਨਾਲ ਹੀ ਅਮਿਤ ਸ਼ਾਹ ਪੁਲਿਸ ਵਿਭਾਗ ਨੂੰ ਕਰੀਬ 25 ਟਾਟਾ ਸਫਾਰੀ ਗੱਡੀਆਂ ਦੇਣਗੇ।ਸ਼ਹਿਰ ਵਿੱਚ ਹੋਣ ਵਾਲੇ ਧਰਨਿਆਂ ਅਤੇ ਹੋਰ ਬੇਅਦਬੀ ਘਟਨਾਵਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਪੁਲੀਸ ਨੂੰ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਕਮਾਂਡ ਐਂਡ ਕੰਟਰੋਲ ਵਾਹਨ ਵੀ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...