November 23, 2026, 1:48 am
----------- Advertisement -----------
HomeNewsBreaking Newsਹਿਮਾਚਲ ‘ਚ ਵਿਨੈ ਕੁਮਾਰ ਬਣੇ ਡਿਪਟੀ ਸਪੀਕਰ, ਤਿੰਨ ਵਾਰ ਰਹਿ ਚੁੱਕੇ ਹਨ...

ਹਿਮਾਚਲ ‘ਚ ਵਿਨੈ ਕੁਮਾਰ ਬਣੇ ਡਿਪਟੀ ਸਪੀਕਰ, ਤਿੰਨ ਵਾਰ ਰਹਿ ਚੁੱਕੇ ਹਨ ਵਿਧਾਇਕ

Published on

----------- Advertisement -----------

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਿਰਮੌਰ ਜ਼ਿਲ੍ਹੇ ਦੇ ਸ੍ਰੀਰੇਨੁਕਾਜੀ ਤੋਂ ਵਿਧਾਇਕ ਵਿਨੈ ਕੁਮਾਰ ਡਿਪਟੀ ਸਪੀਕਰ ਬਣੇ ਹਨ। ਉਨ੍ਹਾਂ ਨੂੰ ਸਰਬਸੰਮਤੀ ਨਾਲ ਡਿਪਟੀ ਸਪੀਕਰ ਚੁਣ ਲਿਆ ਗਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਉਨ੍ਹਾਂ ਨੂੰ ਡਿਪਟੀ ਸਪੀਕਰ ਬਣਾਉਣ ਲਈ ਸਦਨ ਵਿੱਚ ਪਹਿਲਾ ਪ੍ਰਸਤਾਵ ਰੱਖਿਆ। ਦੂਜਾ ਪ੍ਰਸਤਾਵ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਨੇ ਰੱਖਿਆ।

ਵਿਨੈ ਕੁਮਾਰ ਨੂੰ ਡਿਪਟੀ ਸਪੀਕਰ ਬਣਾਉਣ ਦਾ ਤੀਜਾ ਪ੍ਰਸਤਾਵ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਰੱਖਿਆ, ਜਿਸ ਦਾ ਸਾਬਕਾ ਡਿਪਟੀ ਸਪੀਕਰ ਹੰਸਰਾਜ ਨੇ ਸਮਰਥਨ ਕੀਤਾ। ਇਸ ਤਰ੍ਹਾਂ ਸਰਕਾਰ ਬਣਨ ਤੋਂ ਇਕ ਸਾਲ ਬਾਅਦ ਡਿਪਟੀ ਸਪੀਕਰ ਦੀ ਨਿਯੁਕਤੀ ਹੋਈ ਹੈ। 

ਵਿਨੈ ਕੁਮਾਰ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਸਾਲ 2012 ਵਿੱਚ ਪਹਿਲੀ ਵਾਰ ਵਿਧਾਨ ਸਭਾ ਪੁੱਜੇ ਸਨ। 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ। ਸਾਲ 2022 ਵਿੱਚ ਉਹ ਲਗਾਤਾਰ ਤੀਜੀ ਵਾਰ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਹਨ।  

ਸਾਬਕਾ ਵੀਰਭੱਦਰ ਸਰਕਾਰ ਵਿੱਚ ਵਿਨੈ ਕੁਮਾਰ ਮੁੱਖ ਸੰਸਦੀ ਸਕੱਤਰ (ਸੀਪੀਐਸ) ਰਹਿ ਚੁੱਕੇ ਹਨ। ਵਿਨੈ ਕੁਮਾਰ ਦਾ ਜਨਮ 12 ਮਾਰਚ 1978 ਨੂੰ ਮੈਨ ਬਾਗ ਸਿਰਮੌਰ ਵਿੱਚ ਹੋਇਆ ਸੀ। ਵਿਨੈ ਦੀ ਤਾਜਪੋਸ਼ੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ ‘ਚ ਉਤਸ਼ਾਹ ਹੈ।

ਇਸ ਤਰ੍ਹਾਂ ਸਿਰਮੌਰ ਜ਼ਿਲ੍ਹੇ ਨੂੰ ਸੁੱਖੂ ਸਰਕਾਰ ਵਿੱਚ ਦੂਜਾ ਵੱਡਾ ਅਹੁਦਾ ਮਿਲਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਵਿੱਚ ਸੰਸਦੀ ਮਾਮਲਿਆਂ ਬਾਰੇ ਮੰਤਰੀ ਅਤੇ ਉਦਯੋਗ ਮੰਤਰੀ ਹਰਸ਼ ਚੌਹਾਨ ਵੀ ਸਿਰਮੌਰ ਜ਼ਿਲ੍ਹੇ ਦੇ ਸ਼ਿਲਈ ਵਿਧਾਨ ਸਭਾ ਹਲਕੇ ਤੋਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...