October 5, 2026, 6:26 pm
----------- Advertisement -----------
HomeNewsਜਗਰਾਓਂ 'ਚ ਕਰਿਆਨੇ ਦੀ ਦੁਕਾਨ ਤੋਂ ਚੋਰੀ ਕਰਨ ਵਾਲਿਆਂ ਦਾ ਦੁਕਾਨਦਾਰ ਨੇ...

ਜਗਰਾਓਂ ‘ਚ ਕਰਿਆਨੇ ਦੀ ਦੁਕਾਨ ਤੋਂ ਚੋਰੀ ਕਰਨ ਵਾਲਿਆਂ ਦਾ ਦੁਕਾਨਦਾਰ ਨੇ ਖੁਦ ਹੀ ਕੀਤੀ ਭਾਲ

Published on

----------- Advertisement -----------

ਲੁਧਿਆਣਾ ਦੇ ਜਗਰਾਓਂ ਵਿੱਚ ਇੱਕ ਹਫ਼ਤਾ ਪਹਿਲਾਂ ਇੱਕ ਕਰਿਆਨੇ ਦੀ ਦੁਕਾਨ ਤੋਂ ਚੋਰੀ ਕਰਨ ਵਾਲਿਆਂ ਦਾ ਦੁਕਾਨਦਾਰ ਨੇ ਹੀ ਪਤਾ ਲਾ ਲਿਆ ਹੈ। ਕੇਵਲ ਸਿੰਘ ਨਾਂ ਦੇ ਇਸ ਦੁਕਾਨਦਾਰ ਨੇ ਆਪਣੀ ਦੁਕਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖ ਕੇ ਤਿੰਨਾਂ ਚੋਰਾਂ ਦੀ ਪਛਾਣ ਕੀਤੀ ਅਤੇ ਫਿਰ ਇੱਕ ਹਫ਼ਤੇ ਵਿੱਚ ਉਨ੍ਹਾਂ ਦੇ ਟਿਕਾਣੇ ’ਤੇ ਪਹੁੰਚ ਗਏ। ਸੀਸੀਟੀਵੀ ਫੁਟੇਜ ਵਿੱਚ ਤਿੰਨੋਂ ਚੋਰ ਪੈਦਲ ਦੁਕਾਨ ਦਾ ਸਾਮਾਨ ਲੈ ਕੇ ਜਾਂਦੇ ਹੋਏ ਨਜ਼ਰ ਆ ਰਹੇ ਹਨ।  

ਦੁਕਾਨਦਾਰ ਕੇਵਲ ਸਿੰਘ ਨੇ ਸੂਝ-ਬੂਝ ਦਿਖਾਉਂਦੇ ਹੋਏ ਇਨ੍ਹਾਂ ਚੋਰਾਂ ਦਾ ਪਤਾ ਲਗਾਇਆ ਅਤੇ ਫਿਰ ਉਨ੍ਹਾਂ ਦੇ ਟਿਕਾਣੇ ‘ਤੇ ਪਹੁੰਚ ਕੇ ਚੋਰੀ ਦਾ ਸਾਮਾਨ ਬਰਾਮਦ ਕਰ ਲਿਆ। ਇਸ ਤੋਂ ਪਹਿਲਾਂ ਕਿ ਉਹ ਚੋਰਾਂ ਨੂੰ ਫੜਦਾ, ਤਿੰਨੋਂ ਫਰਾਰ ਹੋ ਗਏ। ਕੇਵਲ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਚੋਰਾਂ ਨੇ ਉਸਦੀ ਦੁਕਾਨ ਦੇ ਤਾਲੇ ਤੋੜ ਕੇ ਕਰਿਆਨੇ ਦਾ ਸਮਾਨ ਚੋਰੀ ਕਰ ਲਿਆ ਸੀ। ਉਸ ਨੇ ਚੋਰੀ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਆਪਣੇ ਪੱਧਰ ‘ਤੇ ਵੀ ਆਸ-ਪਾਸ ਦੀਆਂ ਦੁਕਾਨਾਂ ਅਤੇ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਸ਼ੁਰੂ ਕਰ ਦਿੱਤੀ।

 ਕੇਵਲ ਸਿੰਘ ਅਨੁਸਾਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਉਸ ਨੂੰ ਪਤਾ ਲੱਗਾ ਕਿ ਉਸ ਦੀ ਦੁਕਾਨ ’ਚੋਂ ਚੋਰੀ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ਤਿੰਨ ਹੈ ਅਤੇ ਉਹ ਸਾਮਾਨ ਲੈ ਕੇ ਪੈਦਲ ਹੀ ਦੁਕਾਨ ਤੋਂ ਚਲੇ ਗਏ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਚੋਰਾਂ ਦੀ ਬੌਡੀ ਲੈਂਗੂਏਜ ਤੋਂ ਉਸ ਨੇ ਸਮਝਿਆ ਕਿ ਚੋਰ ਉਸ ਦੀ ਦੁਕਾਨ ਦੇ ਆਸ-ਪਾਸ ਦੇ ਇਲਾਕੇ ਵਿੱਚ ਕਿਤੇ ਰਹਿੰਦੇ ਸਨ। ਇਸ ਤੋਂ ਬਾਅਦ ਉਸ ਨੇ ਤਿੰਨਾਂ ਸ਼ੱਕੀਆਂ ਦੀ ਭਾਲ ਤੇਜ਼ ਕਰ ਦਿੱਤੀ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਹੀ ਉਹ ਚੋਰਾਂ ਦਾ ਠਿਕਾਣਾ ਲੱਭਣ ਵਿੱਚ ਸਫ਼ਲ ਹੋ ਗਿਆ।

ਦਰਅਸਲ, ਚੋਰੀ ਨੂੰ ਅੰਜਾਮ ਦੇਣ ਵਾਲੇ ਤਿੰਨੇ ਨੌਜਵਾਨ ਉਸੇ ਇਲਾਕੇ ਦੇ ਇੱਕ ਮਕਾਨ ਵਿੱਚ ਕਿਰਾਏ ‘ਤੇ ਰਹਿ ਰਹੇ ਸਨ। ਜਦੋਂ ਉਸ ਨੂੰ ਚੋਰਾਂ ਬਾਰੇ ਪੁਸ਼ਟੀ ਹੋਈ ਤਾਂ ਉਹ ਉਨ੍ਹਾਂ ਦੇ ਟਿਕਾਣੇ ’ਤੇ ਪਹੁੰਚ ਗਿਆ। ਉਸ ਦੀ ਦੁਕਾਨ ਤੋਂ ਚੋਰੀ ਹੋਇਆ ਸਾਰਾ ਸਾਮਾਨ ਉਥੇ ਹੀ ਮਿਲਿਆ। ਹਾਲਾਂਕਿ ਤਿੰਨੋਂ ਚੋਰ ਘਰੋਂ ਗਾਇਬ ਸਨ।  ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਸਾਰਾ ਸਮਾਨ ਕਬਜ਼ੇ ‘ਚ ਲੈ ਲਿਆ। ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਬਹੁਤ ਜਲਦ ਚੋਰਾਂ ਨੂੰ ਕਾਬੂ ਕਰ ਲਵੇਗੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...