November 22, 2026, 7:05 pm
----------- Advertisement -----------
HomeNewsBreaking Newsਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ...

ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨਾਲ ਕੀਤੀ ਮੀਟਿੰਗ: ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

Published on

----------- Advertisement -----------

ਚੰਡੀਗੜ੍ਹ, 19 ਦਸੰਬਰ (ਬਲਜੀਤ ਮਰਵਾਹਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ‘ਤੇ ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮੰਗਾਂ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ।

ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਸ਼ੇਨਾ ਅਗਰਵਾਲ,ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...