May 3, 2026, 3:50 am
----------- Advertisement -----------
HomeNewsBreaking News312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ...

312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 19 ਦਸੰਬਰ :(ਬਲਜੀਤ ਮਰਵਾਹਾ)-ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਪੰਜ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਪਟਿਆਲ਼ਾ ਜਿਲੇ ਦੇ ਸ਼ੁਤਰਾਣਾ ਹਲਕੇ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਵਿਸ਼ੇਸ਼ ਪੜਤਾਲੀਆ ਟੀਮ (ਐਸ.ਆਈ.ਟੀ.) ਦੀ ਜਾਂਚ ਰਿਪੋਰਟ ਦੇ ਆਧਾਰ ਉਤੇ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚ ਐਸ. ਕੇ. ਸਿਨਹਾ ਚੇਅਰਮੈਨ (ਸਵਰਗਵਾਸੀ), ਬ੍ਰਿਗੇਡੀਅਰ (ਸੇਵਾਮੁਕਤ) ਡੀ.ਐਸ. ਗਰੇਵਾਲ (ਸਵਰਗਵਾਸੀ), ਡਾ: ਸਤਵੰਤ ਸਿੰਘ ਮੋਹੀ, ਡੀ.ਐਸ. ਮਾਹਲ, ਸਾਬਕਾ ਮੰਤਰੀ ਲਾਲ ਸਿੰਘ ਦੀ ਨੂੰਹ ਰਵਿੰਦਰ ਕੌਰ ਅਤੇ ਭਾਜਪਾ ਦਾ ਬੁਲਾਰਾ ਅਨਿਲ ਸਰੀਨ ਸ਼ਾਮਲ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22-11-2013 ਨੂੰ ਪੀ.ਪੀ.ਐਸ.ਸੀ. ਦੁਆਰਾ ਦੋ ਵਾਰੀਆਂ ਵਿੱਚ 100 ਅਤੇ 212 ਅਸਾਮੀਆਂ ਉਪਰ ਕੁੱਲ 312 ਐਮ.ਓਜ਼ ਦੀ ਭਰਤੀ ਦੌਰਾਨ ਹੋਈਆਂ ਬੇਨਿਯਮੀਆਂ ਨੂੰ ਚੁਣੌਤੀ ਦੇਣ ਵਾਲੀਆਂ ਰਿੱਟ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਮੁੱਚੇ ਮਾਮਲੇ ਦੀ ਜਾਂਚ ਲਈ ਇੱਕ ਐਸ.ਆਈ.ਟੀ ਗਠਿਤ ਕਰਨ ਦੇ ਹੁਕਮ ਦਿੱਤੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਦੋ ਮੈਂਬਰੀ ਐਸ.ਆਈ.ਟੀ. ਵਿੱਚ ਸ਼ਾਮਲ ਐਮ.ਐਸ. ਬਾਲੀ, ਸੰਯੁਕਤ ਕਮਿਸ਼ਨਰ ਸੀ.ਬੀ.ਆਈ. (ਸੇਵਾਮੁਕਤ) ਅਤੇ ਸੁਰੇਸ਼ ਅਰੋੜਾ, ਤੱਤਕਾਲੀ ਡਾਇਰੈਕਟਰ ਜਨਰਲ ਵਿਜੀਲੈਂਸ ਬਿਊਰੋ ਨੇ ਹਾਈ ਕੋਰਟ ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ ਹੈ ਜੋ ਇਹ ਸਾਬਤ ਕਰਦੀ ਹੈ ਕਿ ਸਾਲ 2008-2009 ਵਿੱਚ 312 ਡਾਕਟਰਾਂ ਦੀ ਪੂਰੀ ਚੋਣ ਬੇਨਿਯਮੀਆਂ ਨਾਲ ਭਰੀ ਹੋਈ ਸੀ।
ਇਸ ਅਨੁਸਾਰ ਪੀ.ਪੀ.ਐਸ.ਸੀ. ਦੇ ਤੱਤਕਾਲੀ ਚੇਅਰਮੈਨ ਅਤੇ ਪੰਜ ਮੈਂਬਰਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਇਹ ਐਫ.ਆਈ.ਆਰ. ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...